ਸ੍ਰੀ ਅਨੰਦਪੁਰ ਸਾਹਿਬ, 2 ਮਾਰਚ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਹੋਲੇ ਮਹੱਲੇ ਮੌਕੇ ਅੱਜ ਸ੍ਰੀ ਅਨੰਦਪੁਰ ਸਾਹਿਬ ਰੂਪਨਗਰ ਮੁਖ ਮਾਰਗ 'ਤੇ ਸਥਿਤ ਡੇਰਾ ਢੁਡੀਕੇ ਵਾਲਿਆਂ ਨੇੜੇ ਅਨੰਦ ਪੈਲਸ ਦੇ ਨਾਲ ਲੱਗਦੇ ਖੁੱਲੇ ਮੈਦਾਨ 'ਚ ਵਿਸ਼ਾਲ ਸਿਆਸੀ ਕਾਨਫਰੰਸ ਕੀਤੀ ਜਾ ਰਹੀਆਂ ਹੈ | ਇਹ ਪ੍ਰਗਟਾਵਾ ਅੱਜ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਇਸ ਕਾਨਫਰੰਸ 'ਚ ਪਾਰਟੀ ਦੇ ਕੌਮੀ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਸਮੁੱਚੀ ਲੀਡਰਸਿਪ ਪਹੁੰਚੇਗੀ | ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਪ੍ਰੀਤਮ ਸਿੰਘ ਸੱਲੋਮਾਜਰਾ, ਜਥੇਦਾਰ ਹਰਬੰਸ ਸਿੰਘ ਮੰਝਪੁਰ, ਹਰਬੰਸ ਸਿੰਘ ਕਦੋਲਾ, ਜਗਜੀਤ ਸਿੰਘ ਕੋਹਲੀ, ਪਰਮਜੀਤ ਸਿੰਘ ਪੰਮਾ, ਸਰਪੰਚ ਡਾ. ਹਰਜਿੰਦਰ ਸਿੰਘ ਕੁਲਗਰਾ, ਲਖਵੀਰ ਸਿੰਘ ਰੁਪਾਲਹੇੜੀ, ਸੁਰਿੰਦਰ ਸਿੰਘ ਘੱਟੀਵਾਲ, ਸਤਨਾਮ ਸਿੰਘ ਬੁਰਜ, ਹਰਦੀਪ ਸਿੰਘ, ਪ੍ਰਦੀਪ ਸਿੰਘ ਆਦਿ ਹਾਜ਼ਰ ਸਨ |
ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਅੱਜ ਹੋਲੇ ਮਹੱਲੇ ਮੌਕੇ ਕੀਤੀ ਜਾਵੇਗੀ ਸਿਆਸੀ ਕਾਨਫਰੰਸ- ਚੰਦੂਮਾਜਰਾ <br/>
ਅਜੀਤ ਡੈਸਕ
03-03-2026