17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਮੋਗਾ ਦੀ 'ਬਦਲਾਵ ਰੈਲੀ' ਸੰਬੰਧੀ ਪੰਜਾਬ ਭਾਜਪਾ ਕੋਰ ਕਮੇਟੀ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 03-03-2026

ਚੰਡੀਗੜ੍ਹ, 2 ਮਾਰਚ (ਸੰਦੀਪ ਕੁਮਾਰ ਮਾਹਨਾ)-ਮੋਗਾ ਵਿਖੇ 14 ਮਾਰਚ ਨੂੰ ਹੋਣ ਜਾ ਰਹੀ 'ਬਦਲਾਵ ਰੈਲੀ' ਨੂੰ ਪਾਰਟੀ ਵਲੋਂ 2027 ਦੀ ਚੋਣੀ ਮੁਹਿੰਮ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ | ਇਸ ਸਬੰਧੀ ਭਾਜਪਾ ਪੰਜਾਬ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਸਥਿਤ ਸੂਬਾ ਦਫ਼ਤਰ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੀਤੀ, ਜਦਕਿ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਕੋਰ ਕਮੇਟੀ ਨੇ ਸਪੱਸ਼ਟ ਕੀਤਾ ਕਿ ਮੋਗਾ ਰੈਲੀ ਸਿਰਫ਼ ਇਕ ਰਾਜਨੀਤਿਕ ਇਕੱਠ ਨਹੀਂ, ਸਗੋਂ ਪੰਜਾਬ ਵਿਚ ਪਾਰਟੀ ਦੇ ਵਿਸਥਾਰ ਅਤੇ ਨਵੇਂ ਸਿਆਸੀ ਵਿਕਲਪ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਵੱਡਾ ਮੰਚ ਹੋਵੇਗੀ | ਇਸ ਬੈਠਕ ਦੌਰਾਨ ਸੂਬਾ ਜਨਰਲ ਸਕੱਤਰ (ਸੰਗਠਨ) ਮੰਥਰੀ ਸ਼੍ਰੀ ਨਿਵਾਸੁਲੂ ਸਮੇਤ ਸੀਨੀਅਰ ਆਗੂਆਂ ਨੇ ਜ਼ਿਲ੍ਹਾ ਅਤੇ ਮੰਡਲ ਪੱਧਰ 'ਤੇ ਚੱਲ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ | ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸੋਮ ਪ੍ਰਕਾਸ਼, ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ, ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ, ਸਾਬਕਾ ਰਾਜ-ਸਭਾ ਮੈਂਬਰ ਹਰਜੀਤ ਸਿੰਘ ਗਰੇਵਾਲ, ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਾਬਕਾ ਮੰਤਰੀ ਤੀਕਸ਼ਣ ਸੂਦ, ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ, ਸਾਬਕਾ ਸਪੀਕਰ ਪੰਜਾਬ ਚਰਨਜੀਤ ਸਿੰਘ ਅਟਵਾਲ, ਸਾਬਕਾ ਡਿਪਟੀ ਸਪੀਕਰ ਪੰਜਾਬ ਦਿਨੇਸ਼ ਬੱਬੂ, ਵਿਧਾਇਕ ਜੰਗੀ ਲਾਲ ਮਹਾਜਨ, ਸੀਨੀਅਰ ਨੇਤਾ ਜੀਵਨ ਗੁਪਤਾ, ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਕੌਮੀ ਕੌਂਸਲ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ, ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ, ਅਨਿਲ ਸਰੀਨ, ਦਿਆਲ ਸੋਢੀ, ਪਰਮਿੰਦਰ ਬਰਾੜ ਅਤੇ ਜਗਮੋਹਨ ਰਾਜੂ ਸਮੇਤ ਹੋਰ ਆਗੂਆਂ ਨੇ ਜ਼ੋਰ ਦਿੱਤਾ ਕਿ ਪਿੰਡ ਪੱਧਰ ਤੱਕ ਜਨ-ਸੰਪਰਕ ਮੁਹਿੰਮ ਚਲਾਈ ਜਾਵੇ | ਜਾਖੜ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸੰਬੋਧਨ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਸੰਦੇਸ਼ ਦੇਵੇਗਾ ਅਤੇ ਪਾਰਟੀ ਵਰਕਰਾਂ 'ਚ ਨਵਾਂ ਜੋਸ਼ ਭਰੇਗਾ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਜਥੇਦਾਰ ਗੜਗੱਜ ਨੂੰ ਦਿੱਤੇ ਬੈਗਾਂ 'ਤੇ ਸਿੱਖ ਸਦਭਾਵਨਾ ਦਲ ਤੇ ਹੋਰ ਜਥੇਬੰਦੀਆਂ ਨੇ ਉਠਾਏ ਸਵਾਲ ਅਗਲੀ ਖ਼ਬਰ ਸਾਬਕਾ ਵਿਧਾਇਕ ਕਿਰਪਾਲ ਸਿੰਘ ਰੰਧਾਵਾ ਦੀ ਯਾਦ ਵਿਚ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ ਯਾਦਗਾਰੀ ਹੋ ਨਿੱਬੜਿਆ <br/>
Ad Position 24