07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

'ਆਪ' ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿਚ ਚੋਟੀ ਦੇ 3 ਸੂਬਿਆਂ ਵਿਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 04-03-2026

ਚੰਡੀਗੜ੍ਹ, 3 ਮਾਰਚ (ਅਜੀਤ ਬਿਊਰੋ)-ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਹੇਠ, ਪੰਜਾਬ ਮਾਲੀਆ ਵਿਕਾਸ ਵਿਚ ਸ਼ਾਨਦਾਰ ਪ੍ਰਾਪਤੀਆਂ ਲਈ ਦੇਸ਼ ਦੇ ਚੋਟੀ ਦੇ ਤਿੰਨ ਸੂਬਿਆਂ ਵਿਚ ਉੱਭਰਿਆ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਸੂਬੇ ਦੀ ਵਿੱਤੀ ਕਾਰਗੁਜ਼ਾਰੀ ਢਾਂਚਾਗਤ ਸੁਧਾਰ, ਵਿੱਤੀ ਅਨੁਸ਼ਾਸਨ ਅਤੇ ਪ੍ਰਸ਼ਾਸਨਿਕ ਪਾਰਦਰਸ਼ਤਾ ਨੂੰ ਦਰਸਾਉਂਦੀ ਹੈ | ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀ ਵਿੱਤੀ ਸਿਹਤ ਵਿਚ ਹੋਏ ਇਸ ਫੈਸਲਾਕੁੰਨ ਬਦਲਾਅ ਨੂੰ ਉਜਾਗਰ ਕਰਨ ਲਈ ਅੰਕੜੇ ਪੇਸ਼ ਕੀਤੇ | ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, 'ਪੰਜਾਬ ਦੇ ਆਪਣੇ ਕਰ ਮਾਲੀਏ ਵਿਚ ਭਾਰੀ ਵਾਧਾ ਹੋਇਆ ਹੈ, ਜੋ ਕਿ 2021-22 ਵਿਚ ਕੁੱਲ ਰਾਜ ਘਰੇਲੂ ਉਤਪਾਦ (ਜੀ.ਐਸ.ਡੀ.ਪੀ) ਦਾ 6.39 ਫੀਸਦੀ ਭਾਵ 37,327 ਕਰੋੜ ਰੁਪਏ ਸੀ, ਉਹ ਵਧ ਕੇ 2024-25 ਵਿਚ 57,919 ਕਰੋੜ ਰੁਪਏ ਹੋ ਗਿਆ ਹੈ, ਜੋ ਕਿ ਕੁੱਲ ਰਾਜ ਘਰੇਲੂ ਉਤਪਾਦ ਦਾ 7.15 ਫੀਸਦੀ ਬਣਦਾ ਹੈ | ਆਬਕਾਰੀ ਪ੍ਰਾਪਤੀ ਦੇ ਅੰਕੜੇ ਪੇਸ਼ ਕਰਦਿਆਂ ਆਬਕਾਰੀ ਅਤੇ ਕਰ ਮੰਤਰੀ ਨੇ ਦੱਸਿਆ ਕਿ ਆਬਕਾਰੀ ਮਾਲੀਏ ਵਿਚ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿਚ 86.77 ਫੀਸਦੀ ਦਾ ਵਾਧਾ ਹੋਇਆ ਹੈ | 'ਆਪ' ਸਰਕਾਰ ਨੇ ਜਨਵਰੀ 2026 ਤੱਕ ਹੀ 37,975 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਪ੍ਰਾਪਤ ਕਰ ਲਿਆ ਹੈ, ਜੋ ਕਿ ਸਾਲਾਨਾ 9,907 ਕਰੋੜ ਰੁਪਏ ਦੀ ਸ਼ਾਨਦਾਰ ਔਸਤ ਦਰਸਾਉਂਦਾ ਹੈ | ਉਨ੍ਹਾਂ ਅੱਗੇ ਕਿਹਾ ਕਿ ਆਪ ਸਰਕਾਰ ਵਲੋਂ ਜਨਵਰੀ 2026 ਤੱਕ 83,739 ਕਰੋੜ ਰੁਪਏ ਪ੍ਰਾਪਤ ਕੀਤੇ ਗਏ ਹਨ, ਜਿਸ ਨਾਲ ਸਾਲਾਨਾ ਅÏਸਤ ਵਧ ਕੇ 21,845 ਕਰੋੜ ਰੁਪਏ ਹੋ ਗਈ ਹੈ | ਸਟੇਟ ਜੀ.ਐਸ.ਟੀ. ਮਾਲੀਆ, ਜੋ ਕਿ 2021-22 ਵਿਚ 15,542 ਕਰੋੜ ਰੁਪਏ ਸੀ, ਵੱਲੋਂ 2025-26 ਵਿੱਚ 26,500 ਕਰੋੜ ਨੂੰ ਪਾਰ ਕਰਨ ਦਾ ਅਨੁਮਾਨ ਹੈ | ਜੀ.ਐਸ.ਟੀ. 2.0 ਦੇ ਤਹਿਤ ਤਰਕਸੰਗਤ ਹੋਣ ਦੇ ਬਾਵਜੂਦ, ਸੂਬੇ ਨੇ ਆਪਣੇ ਜੀ.ਐਸ.ਟੀ. ਮਾਲੀਏ ਵਿਚ 70.50 ਫੀਸਦੀ ਦਾ ਭਾਰੀ ਵਾਧਾ ਦਰਜ ਕੀਤਾ ਹੈ | ਜ਼ਮੀਨ ਤੇ ਜਾਇਦਾਦ ਦੀਆਂ ਰਜਿਸਟਰੀਆਂ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਟੈਂਪ ਡਿਊਟੀ ਤੋਂ ਮਾਲੀਏ ਵਿਚ ਵੀ ਇਤਿਹਾਸਕ ਵਾਧਾ ਹੋਇਆ ਹੈ | ਆਪ' ਸਰਕਾਰ ਨੇ ਜਨਵਰੀ 2026 ਤੱਕ 19,515 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜਿਸਦੀ ਸਾਲਾਨਾ ਅÏਸਤ 5,091 ਕਰੋੜ ਰੁਪਏ ਹੈ | ਇਹ ਦਰਸਾਉਂਦਾ ਹੈ ਕਿ ਸਿਰਫ ਚਾਰ ਸਾਲਾਂ ਵਿੱਚ, ਆਪ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਪੰਜ ਸਾਲਾਂ ਦੇ ਕਾਰਜਕਾਲਾਂ ਨਾਲੋਂ 60 ਫੀਸਦੀ ਵੱਧ ਸਟੈਂਪ ਡਿਊਟੀ ਪ੍ਰਾਪਤ ਕੀਤੀ ਹੈ | ਵਿਰਾਸਤ 'ਚ ਮਿਲੇ ਕਰਜ਼ੇ ਸੰਬੰਧੀ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਕਰਜ਼ਾ ਤੇ ਕੁੱਲ ਰਾਜ ਘਰੇਲੂ ਉਤਪਾਦ ਦੇ ਅਨੁਪਾਤ ਨੂੰ 48.25 ਫੀਸਦੀ ਤੋਂ ਘਟਾ ਕੇ 44.47 ਫੀਸਦੀ ਕਰ ਦਿੱਤਾ ਹੈ | ਪ੍ਰੈੱਸ ਕਾਨਫਰੰਸ ਦੀ ਸਮਾਪਤੀ ਦੌਰਾਨ ਮੰਤਰੀ ਚੀਮਾ ਨੇ ਖਜ਼ਾਨੇ ਦੇ ਕੰਮਕਾਜ ਵਿਚ ਪਾਰਦਰਸ਼ਤਾ ਅਤੇ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਕੀਤੇ ਗਏ ਡਿਜੀਟਲ ਅਤੇ ਪ੍ਰਸ਼ਾਸਨਿਕ ਸੁਧਾਰਾਂ 'ਤੇ ਵੀ ਚਾਨਣਾ ਪਾਇਆ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦਾ ਜੱਜ ਦੀ ਦੇਖ-ਰੇਖ ਹੇਠ ਤਿੰਨ ਮੈਂਬਰੀ ਕਮੇਟੀ ਵਲੋਂ ਪੋਸਟਮਾਰਟਮ <br/> ਅਗਲੀ ਖ਼ਬਰ ਵਿਦਿਆਰਥੀਆਂ ਦੇ ਸਕੂਲ ਬੈਗ ਦਾ ਭਾਰ ਘਟਾਉਣ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ <br/>
Ad Position 24
No active advertisement