07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਐਸ.ਐਸ.ਬੀ. ਗਰੁੱਪ ਅਤੇ ਮਹਿੰਦਰਾ ਗਰੁੱਪ ਵਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ <br/>

Ad Position 21
No active advertisement
ਅਜੀਤ ਡੈਸਕ 04-03-2026

ਚੰਡੀਗੜ੍ਹ, 3 ਮਾਰਚ (ਅਜੀਤ ਬਿਊਰੋ)-ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਦੇ ਪ੍ਰਾਹੁਣਚਾਰੀ ਖੇਤਰ ਵਿਚ ਐਸ.ਐਸ.ਬੀ. ਗਰੁੱਪ ਅਤੇ ਮਹਿੰਦਰਾ ਗਰੁੱਪ ਵਲੋਂ ਸਾਂਝੇ ਉੱਦਮ ਰਾਹੀਂ 460 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ | ਇਹ ਨਿਵੇਸ਼ ਮਹਿੰਦਰਾ ਹਾਲੀਡੇਜ਼ ਐਂਡ ਰਿਜ਼ੌਰਟਸ ਇੰਡੀਆ ਲਿਮਟਿਡ ਦੇ ਬੈਨਰ ਹੇਠ ਕੀਤਾ ਜਾਵੇਗਾ ਜੋ ਕਿ ਪੰਜਾਬ ਵਿਚ ਕੰਪਨੀ ਦਾ ਪਹਿਲਾ ਨਿਵੇਸ਼ ਹੈ | ਮੰਤਰੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਰੁਜ਼ਗਾਰ ਦੇ ਲਗਭਗ 700 ਮੌਕੇ ਪੈਦਾ ਹੋਣਗੇ | ਇਕ ਪ੍ਰੀਮੀਅਮ ਰਿਜ਼ੋਰਟ ਲਈ 300 ਕਰੋੜ ਰੁਪਏ ਦਾ ਨਿਵੇਸ਼, 90,000 ਵਰਗ ਫੁੱਟ ਵਿਚ ਫੈਲੇ ਇਸ ਖੇਤਰ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਕਨਵੈਨਸ਼ਨ ਸੈਂਟਰ ਲਈ 50 ਕਰੋੜ ਰੁਪਏ ਦਾ ਨਿਵੇਸ਼, ਅੰਮਿ੍ਤਸਰ ਵਿਚ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਹੋਟਲ ਲਈ 110 ਕਰੋੜ ਰੁਪਏ ਦਾ ਨਿਵੇਸ਼, ਲਗਭਗ 15 ਏਕੜ ਰਕਬੇ ਵਿਚ ਬਣਾਇਆ ਜਾਣ ਵਾਲਾ ਰਿਜ਼ੋਰਟ ਅਤੇ ਕਨਵੈਨਸ਼ਨ ਸੈਂਟਰ ਅੰਮਿ੍ਤਸਰ ਦੇ ਵਾਹਗਾ ਰੋਡ ਸਥਿਤ ਪਿੰਡ ਖਾਸਾ ਵਿਖੇ ਤਿਆਰ ਕੀਤਾ ਜਾਵੇਗਾ | ਐਸ.ਐਸ.ਬੀ. ਗਰੁੱਪ ਦੇ ਮੌਜੂਦਾ ਪ੍ਰਾਜੈਕਟ ਬਾਰੇ ਸੰਜੀਵ ਅਰੋੜਾ ਨੇ ਦੱਸਿਆ ਕਿ ਐਸ.ਐਸ.ਬੀ. ਗਰੁੱਪ ਵਲੋਂ ਮੌਜੂਦਾ ਸਮੇਂ ਅੰਮਿ੍ਤਸਰ ਵਿਚ ਲਗਭਗ 120 ਕਮਰਿਆਂ ਵਾਲੇ ਤਿੰਨ ਹੋਟਲ ਚਲਾਏ ਜਾ ਰਹੇ ਹਨ | ਸੈਰ-ਸਪਾਟਾ ਤੇ ਐਮ.ਆਈ.ਸੀ.ਈ ਖੇਤਰ ਨੂੰ ਹੁਲਾਰਾ ਦੇਣ ਸਬੰਧੀ ਮੰਤਰੀ ਨੇ ਕਿਹਾ ਕਿ 90,000 ਵਰਗ ਫੁੱਟ ਦਾ ਅਤਿ-ਆਧੁਨਿਕ ਕਨਵੈਨਸ਼ਨ ਸੈਂਟਰ ਪੰਜਾਬ ਵਿਚ ਐਮ.ਆਈ.ਸੀ.ਈ. (ਮੀਟਿੰਗਾਂ, ਪ੍ਰੋਤਸਾਹਨ, ਕਾਨਫਰੰਸਾਂ, ਪ੍ਰਦਰਸ਼ਨੀਆਂ) ਸੈਰ-ਸਪਾਟੇ 'ਚ ਮਹੱਤਵਪੂਰਨ ਵਾਧਾ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਕੈਂਪ 'ਚ 49 ਵਿਅਕਤੀਆਂ ਦੀ ਕੀਤੀ ਜਾਂਚ ਅਗਲੀ ਖ਼ਬਰ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦਾ ਜੱਜ ਦੀ ਦੇਖ-ਰੇਖ ਹੇਠ ਤਿੰਨ ਮੈਂਬਰੀ ਕਮੇਟੀ ਵਲੋਂ ਪੋਸਟਮਾਰਟਮ <br/>
Ad Position 24
No active advertisement