07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਭਾਰਤ ਇਕ ਹੋਰ ਜੰਗ ਦੀ ਕਰ ਰਿਹਾ ਤਿਆਰੀ-ਰਾਸ਼ਟਰਪਤੀ ਜ਼ਰਦਾਰੀ

Ad Position 21
No active advertisement
ਅਜੀਤ ਡੈਸਕ 04-03-2026

ਕਿਹਾ, ਪਾਕਿ ਭਾਰਤ ਨਾਲ ਗੱਲਬਾਤ ਲਈ ਤਿਆਰ
ਅੰਮਿ੍ਤਸਰ, 3 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨੀ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਦਾਅਵਾ ਕੀਤਾ ਹੈ ਕਿ ਭਾਰਤ ਇਕ ਹੋਰ ਜੰਗ ਦੀ ਤਿਆਰੀ ਕਰ ਰਿਹਾ ਹੈ | ਪਾਕਿਸਤਾਨੀ ਸੰਸਦ ਦੇ ਇਕ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਅਫ਼ਗਾਨਿਸਤਾਨ 'ਤੇ ਸਰਹੱਦ ਪਾਰ ਹਮਲਿਆਂ ਦਾ ਦੋਸ਼ ਲਗਾਇਆ ਤੇ ਈਰਾਨ ਵਿਰੁੱਧ ਫ਼ੌਜੀ ਕਾਰਵਾਈਆਂ ਦੀ ਨਿੰਦਾ ਕਰਦਿਆਂ ਉਸ ਦੀ ਪ੍ਰਭੂਸੱਤਾ ਦਾ ਸਮਰਥਨ ਕੀਤਾ | ਜ਼ਰਦਾਰੀ ਨੇ ਸੰਬੋਧਨ ਦੌਰਾਨ ਦਾਅਵਾ ਕੀਤਾ ਕਿ ਭਾਰਤੀ ਨੇਤਾ ਖੁੱਲ੍ਹੇ ਤੌਰ 'ਤੇ ਜੰਗ ਬਾਰੇ ਗੱਲ ਕਰ ਰਹੇ ਹਨ, ਪਰ ਪਾਕਿ ਭਾਰਤ ਨਾਲ ਗੱਲਬਾਤ ਲਈ ਤਿਆਰ ਹੈ ਅਤੇ ਜੰਗ ਦੀ ਬਜਾਏ ਗੱਲਬਾਤ ਹੀ ਖੇਤਰੀ ਸੁਰੱਖਿਆ ਦਾ ਇੱਕੋ ਇਕ ਰਸਤਾ ਹੈ | ਉਨ੍ਹਾਂ ਨੇ ਕਿਹਾ ਕਿ ਭਾਰਤ ਨੂੰ ਮੇਰਾ ਸੁਨੇਹਾ ਹੈ ਕਿ ਉਹ ਜੰਗ ਵਰਗੇ ਮਾਹੌਲ ਤੋਂ ਬਾਹਰ ਆਵੇ ਅਤੇ ਅਰਥਪੂਰਨ ਗੱਲਬਾਤ ਲਈ ਮੇਜ਼ 'ਤੇ ਬੈਠੇ, ਕਿਉਂਕਿ ਇਹ ਖੇਤਰੀ ਸ਼ਾਂਤੀ ਅਤੇ ਸਥਿਰਤਾ ਦਾ ਰਸਤਾ ਹੈ | ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸੰਸਦ ਦੇ ਇਕ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਜ਼ਰਦਾਰੀ ਨੇ ਕਿਹਾ ਕਿ ਸਰਹੱਦ ਪਾਰ ਹਮਲਿਆਂ ਨੂੰ ਲੈ ਕੇ ਪਾਕਿ ਦੀ ਸਹਿਣਸ਼ੀਲਤਾ ਦੀ ਹੱਦ ਖ਼ਤਮ ਹੋ ਚੁਕੀ ਹੈ | ਉਨ੍ਹਾਂ ਨੇ ਅਫ਼ਗਾਨ ਲੀਡਰਸ਼ਿਪ 'ਤੇ ਦੋਹਾ ਸਮਝੌਤੇ ਦੀ ਉਲੰਘਣਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਅਤੇ ਬਲੋਚ ਲਿਬਰੇਸ਼ਨ ਆਰਮੀ ਵਰਗੇ ਅੱਤਵਾਦੀ ਸੰਗਠਨਾਂ ਨੂੰ ਅਫ਼ਗਾਨਿਸਤਾਨ ਦੀ ਧਰਤੀ ਤੋਂ ਪਨਾਹ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਘਰੇਲੂ ਜਾਂ ਵਿਦੇਸ਼ੀ ਤਾਕਤ ਨੂੰ ਗੁਆਂਢੀ ਖੇਤਰਾਂ ਤੋਂ ਪਾਕਿ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਇਮਰਾਨ ਖ਼ਾਨ ਤੇ ਬੁਸ਼ਰਾ ਬੀਬੀ ਨੂੰ ਤੋਸ਼ਾਖ਼ਾਨਾ ਮਾਮਲੇ 'ਚ ਮਿਲੀ ਜ਼ਮਾਨਤ ਅਗਲੀ ਖ਼ਬਰ ਹੰਸ ਰਾਜ ਵਿਦਿਅਕ ਸੰਸਥਾਵਾਂ 'ਚ ਸਾਲਾਨਾ ਖੇਡਾਂ ਕਰਵਾਈਆਂ
Ad Position 24
No active advertisement