07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਹੋਲੇ ਮਹੱਲੇ 'ਤੇ ਲੰਗਰਾਂ ਦੇ ਵਿਸ਼ਾਲ ਪ੍ਰਬੰਧ ਕਰਕੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਸ਼੍ਰੋਮਣੀ ਕਮੇਟੀ ਦਾ ਵੱਡਾ ਸਹਿਯੋਗ ਕਰ ਰਹੇ-ਜਥੇਦਾਰ ਗੜਗੱਜ <br/>

Ad Position 21
No active advertisement
ਅਜੀਤ ਡੈਸਕ 04-03-2026

ਸ੍ਰੀ ਅਨੰਦਪੁਰ ਸਾਹਿਬ, 3 ਮਾਰਚ (ਜੇ.ਐਸ. ਨਿੱਕੂਵਾਲ/ਕਰਨੈਲ ਸਿੰਘ)-ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਹੋਲੇ ਮਹੱਲੇ ਮੌਕੇ ਲਗਾਏ ਗਏ ਲੰਗਰ ਵਿਚ ਪਹੰੁਚ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੰਗਰ ਛਕਿਆ ਅਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਮਹਾਨ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਸਿੰਘ ਜਥੇਦਾਰ ਗੜਗੱਜ ਨੇ ਕਿਹਾ ਕਿ ਸੰਤ ਭੂਰੀ ਵਾਲਿਆਂ ਵਲੋਂ ਹੋਲੇ ਮਹੱਲੇ ਮੌਕੇ ਦੇਸ਼-ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਆਉਣ ਵਾਲੀਆਂ ਸੰਗਤਾਂ ਲਈ ਰਿਹਾਇਸ਼ ਅਤੇ ਲੰਗਰ ਦੇ ਵੱਡੇ ਪ੍ਰਬੰਧ ਕਰਕੇ ਉਹ ਸ਼੍ਰੋਮਣੀ ਕਮੇਟੀ ਨੂੰ ਵੱਡਾ ਸਹਿਯੋਗ ਕਰ ਰਹੇ ਹਨ | ਇਸ ਤੋਂ ਇਲਾਵਾ ਉਨ੍ਹਾ ਵਲੋਂ ਵੱਖ-ਵੱਖ ਸ਼ਤਾਬਦੀ ਸਮਾਗਮਾਂ ਜਾਂ ਹੋਰ ਵੱਡੇ ਧਾਰਮਿਕ ਇਕੱਠਾਂ ਵੇਲੇ ਵੀ ਲੰਗਰਾਂ ਦੇ ਪ੍ਰਬੰਧ ਕਰਨ ਦਾ ਵਿਸ਼ਾਲ ਤਜ਼ਰਬਾ ਹੈ | ਸਿੰਘ ਸਾਹਿਬ ਨੇ ਉਨ੍ਹਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ | ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਗੁਰਿੰਦਰ ਸਿੰਘ ਪਟਨਾ ਸਾਹਿਬ, ਬਾਬਾ ਗੁਰਨਾਮ ਸਿੰਘ, ਬਾਬਾ ਸੋਹਣ ਸਿੰਘ, ਰਾਮ ਸਿੰਘ ਭਿੰਡਰ, ਪ੍ਰੋਫੈਸਰ ਸਰਦਾਰਾ ਸਿੰਘ, ਪਰਗਟ ਸਿੰਘ ਬਟਾਲਾ, ਨਵਤੇਜ ਸਿੰਘ ਵੇਰਕਾ, ਮਨਿੰਦਰਪਾਲ ਸਿੰਘ ਮਨੀ, ਜਸਬੀਰ ਸਿੰਘ, ਬਾਬਾ ਪ੍ਰਦੀਪ ਸਿੰਘ, ਬਾਬਾ ਕਾਲਾ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਕਰਨ ਸਿੰਘ, ਬਾਬਾ ਬਲਵੰਤ ਸਿੰਘ, ਬਾਬਾ ਨਾਜ਼ਰ ਸਿੰਘ, ਤਜਿੰਦਰ ਸਿੰਘ ਮੈਨੇਜਰ, ਬਾਬਾ ਚਮਕੌਰ ਸਿੰਘ, ਸੁਖਵਿੰਦਰ ਸਿੰਘ ਪੱਪੂ, ਅਮਰਜੀਤ ਸਿੰਘ ਚੌਕੀ ਸਾਹਿਬ, ਗੁਰਬੀਰ ਸਿੰਘ ਚੱਬਾ , ਸ਼ੇਰ ਸਿੰਘ ਐਮ.ਪੀ, ਬਾਬਾ ਜਗਜੀਤ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਨਿਰਮਲ ਸਿੰਘ, ਬਾਬਾ ਨਰਿੰਦਰ ਸਿੰਘ, ਹਰਵਿੰਦਰ ਸਿੰਘ ਗੁੱਲੂ, ਦਿਲਬਾਗ ਸਿੰਘ ਚੱਬਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੋਲੀ ਸਿਰਫ਼ ਰੰਗਾਂ ਦਾ ਨਹੀਂ, ਸਗੋਂ ਸਮਾਜਿਕ ਏਕਤਾ ਤੇ ਸਾਂਝੀਵਾਲਤਾ ਨੂੰ ਮਜ਼ਬੂਤ ਕਰਨ ਦਾ ਪ੍ਰਤੀਕ–ਰਾਜਪਾਲ ਕਟਾਰੀਆ <... ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਹੋਲਾ ਮਹੱਲਾ ਮੌਕੇ ਭਰਵੀਂ 'ਮੀਰੀ ਪੀਰੀ ਕਾਨਫ਼ਰੰਸ'
Ad Position 24