ਚੰਡੀਗੜ੍ਹ, 3 ਮਾਰਚ (ਅਜੀਤ ਬਿਊਰੋ)ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਹੋਲੀ ਦੀਆਂ ਮੁਬਾਰਕਾਂ ਦਿੰਦਿਆਂ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਰੰਗਾਂ ਦਾ ਇਹ ਤਿਉਹਾਰ ਆਪਸੀ ਨਫ਼ਰਤਾਂ ਨੂੰ ਮਿਟਾ ਕੇ ਦਿਲਾਂ ਵਿਚ ਪਿਆਰ ਅਤੇ ਭਰੋਸਾ ਪੈਦਾ ਕਰਨ ਦਾ ਮੌਕਾ ਦਿੰਦਾ ਹੈ | ਉਨ੍ਹਾਂ ਕਿਹਾ ਕਿ ਹੋਲੀ ਸਿਰਫ਼ ਰੰਗਾਂ ਦਾ ਹੀ ਨਹੀਂ, ਸਗੋਂ ਸਮਾਜਿਕ ਏਕਤਾ ਅਤੇ ਸਾਂਝੀਵਾਲਤਾ ਨੂੰ ਮਜ਼ਬੂਤ ਕਰਨ ਦਾ ਪ੍ਰਤੀਕ ਵੀ ਹੈ | ਰਾਜਪਾਲ ਕਟਾਰੀਆ ਨੇ ਆਪਣੇ ਸੁਨੇਹੇ 'ਚ ਕਿਹਾ ਕਿ ਹੋਲੀ ਬਸੰਤ ਰੁੱਤ ਦੇ ਆਗਮਨ ਦੀ ਖੁਸ਼ੀ ਨਾਲ ਜੁੜਿਆ ਤਿਉਹਾਰ ਹੈ | ਰਾਜਪਾਲ ਨੇ ਅਪੀਲ ਕੀਤੀ ਕਿ ਇਸ ਪਵਿੱਤਰ ਤਿਉਹਾਰ ਨੂੰ ਅਮਨ-ਚੈਨ, ਭਾਈਚਾਰੇ ਅਤੇ ਆਪਸੀ ਸਨਮਾਨ ਦੀ ਭਾਵਨਾ ਨਾਲ ਮਨਾਇਆ ਜਾਵੇ |
ਹੋਲੀ ਸਿਰਫ਼ ਰੰਗਾਂ ਦਾ ਨਹੀਂ, ਸਗੋਂ ਸਮਾਜਿਕ ਏਕਤਾ ਤੇ ਸਾਂਝੀਵਾਲਤਾ ਨੂੰ ਮਜ਼ਬੂਤ ਕਰਨ ਦਾ ਪ੍ਰਤੀਕਰਾਜਪਾਲ ਕਟਾਰੀਆ <br/>
ਅਜੀਤ ਡੈਸਕ
04-03-2026