08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸੂਬਾ ਸਰਕਾਰ ਤੇ ਕੇਂਦਰ ਸਰਕਾਰ ਕਿਸਾਨ ਅਤੇ ਦਲਿਤ ਵਿਰੋਧੀ ਹੋ ਨਿੱਬੜੀਆਂ-ਵਿਧਾਇਕ ਇਯਾਲੀ <br/>

Ad Position 21
No active advertisement
ਅਜੀਤ ਡੈਸਕ 04-03-2026

ਹੰਬੜਾਂ, 3 ਮਾਰਚ (ਮੇਜਰ ਹੰਬੜਾਂ)-ਸਮੂਹ ਸਿੱਖ ਜਥੇਬੰਦੀਆਂ ਨੂੰ ਮਜ਼ਬੂਤ ਤੇ ਇਕ ਪਲੇਟਫਾਰਮ 'ਤੇ ਇਕੱਠਿਆਂ ਕਰਨ ਲਈ ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੀ ਅਗਵਾਈ ਵਿਚ ਬਣਾਈ ਗਈ ਪੰਥਕ ਕੌਂਸਲ ਦੇ ਸਰਗਰਮ ਆਗੂ ਅਤੇ ਵਿਧਾਨ ਸਭਾ ਹਲਕਾ ਦਾਖਾ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਜਾਣ ਲਈ ਆਪਣਾ ਵੱਡਾ ਯੋਗਦਾਨ ਪਾਉਣ ਵਾਲੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਆਖਿਆ ਕਿ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਅੱਜ ਦੀ ਘੜੀ ਕਿਸਾਨ ਅਤੇ ਦਲਿਤ ਵਿਰੋਧੀ ਹੋ ਨਿੱਬੜੀਆਂ ਹਨ | ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਕੇਂਦਰ ਨਿੱਤ-ਦਿਨ ਪੰਜਾਬ ਨਾਲ ਇਕ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ, ਇਸ ਨੂੰ ਲੈ ਕੇ ਸੂਬੇ ਦੇ ਲੋਕਾਂ ਵਿਚ ਭਾਰੀ ਰੋਸ ਤੇ ਚਿੰਤਾ ਪਾਈ ਜਾ ਰਹੀ ਹੈ | ਉਨ੍ਹਾਂ ਆਖਿਆ ਕਿ ਕੇਂਦਰ ਨੇ ਪਹਿਲਾਂ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਖ਼ਤਮ ਕਰਨ ਲਈ ਖੇਤੀ ਕਾਨੂੰਨ ਬਣਾ ਕੇ ਸਾਡੇ ਖੇਤੀ ਪ੍ਰਧਾਨ ਸੂਬੇ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਲੋਕਾਂ ਨੇ ਨਾਕਾਮ ਕਰ ਦਿੱਤਾ | ਫਿਰ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਵਿਤਕਰਾ ਕੀਤਾ ਜਿਸਦਾ ਵੀ ਸਖ਼ਤ ਵਿਰੋਧ ਹੋਇਆ | ਹੁਣ ਕੇਂਦਰ ਨੇ ਮਨਰੇਗਾ ਮਜ਼ਦੂਰਾਂ ਦੇ ਹੱਕਾਂ 'ਤੇ ਡਾਕਾ ਮਾਰ ਦਿੱਤਾ ਹੈ | ਵਿਧਾਇਕ ਇਯਾਲੀ ਨੇ ਬਦਲਾਅ ਵਾਲੀ ਮਾਨ ਸਰਕਾਰ ਨੂੰ ਵੀ ਨਿਸ਼ਾਨੇ 'ਤੇ ਲੈਂਦੇ ਹੋਏ ਆਖਿਆ ਕਿ ਸੂਬੇ ਅੰਦਰ ਨਿੱਤ ਦਿਨ ਹੋ ਰਹੀਆਂ ਘਟਨਾਵਾਂ ਤੋਂ ਇਸ ਤਰ੍ਹਾਂ ਮਹਿਸੂਸ ਹੋ ਰਿਹਾ ਹੈ, ਜਿਵੇਂ ਸੂਬੇ ਅੰਦਰ ਸਰਕਾਰ ਨਾਂਅ ਦੀ ਕੋਈ ਚੀਜ਼ ਹੀ ਨਹੀਂ ਹੈ | ਇਯਾਲੀ ਨੇ ਆਪਣੀ ਸਿਆਸੀ ਪਾਰੀ 'ਤੇ ਲੱਗ ਰਹੇ ਦੋਸ਼ਾਂ ਨੂੰ ਵੀ ਮੁੱਢੋਂ ਨਕਾਰਦੇ ਹੋਏ ਆਖਿਆ ਕਿ ਮੇਰੇ ਲਈ ਆਪਣੀ ਸਿਆਸਤ ਤੋਂ ਪਹਿਲਾਂ ਪੰਜਾਬ ਅਤੇ ਸਿੱਖ ਕੌਮ ਹੈ ਮੈਨੂੰ ਇਸ ਦੀ ਚੜ੍ਹਦੀ ਕਲਾ ਲਈ ਜੋ ਵੀ ਕਰਨਾ ਪਿਆ ਕਰਾਂਗਾ |

Ad Position 22
No active advertisement
ਪਿਛਲੀ ਖ਼ਬਰ ਏ.ਟੀ.ਐਮ. 'ਚੋਂ ਲੱਖਾਂ ਰੁਪਏ ਲੈ ਕੇ ਚੋਰ ਫ਼ਰਾਰ ਅਗਲੀ ਖ਼ਬਰ ਭਾਈ ਨਿੱਝਰ ਦੀ ਹੱਤਿਆ ਮਾਮਲੇ ਨੂੰ ਵਪਾਰ ਅਤੇ ਵਪਾਰਕ ਸੌਦਿਆਂ ਹੇਠ ਦਬਾਇਆ ਨਹੀਂ ਜਾ ਸਕਦਾ-ਕੰਵਰਪਾਲ ਸਿੰਘ
Ad Position 24