ਨਵੀਂ ਦਿੱਲੀ, 3 ਮਾਰਚ (ਜਗਤਾਰ ਸਿੰਘ)-ਸੀ.ਬੀ.ਐੱਸ.ਈ. ਨੇ ਮੱਧ ਪੂਰਬ ਦੇ ਦੇਸ਼ਾਂ ਵਿਚ 5 ਅਤੇ 6 ਮਾਰਚ ਨੂੰ ਹੋਣ ਵਾਲੀ ਬੋਰਡ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ¢ ਬੋਰਡ ਨੇ ਇਸ ਤੋਂ ਪਹਿਲਾਂ 2 ਮਾਰਚ ਦੀ ਪ੍ਰੀਖਿਆ ਵੀ ਮੁਲਤਵੀ ਕਰ ਦਿੱਤੀ ਸੀ¢ ਸੀ.ਬੀ.ਐੱਸ.ਈ. ਨੇ 10ਵੀਂ ਤੇ 12ਵੀਂ ਦੀ ਬੋਰਡ ਪ੍ਰੀਖਿਆ ਮੁਲਤਵੀ ਹੋਣ ਦੀ ਜਾਣਕਾਰੀ ਆਪਣੇ ਅਧਿਕਾਰਤ 'ਐਕਸ' ਹੈਂਡਲ 'ਤੇ ਪੋਸਟ ਸ਼ੇਅਰ ਕਰਕੇ ਦਿੱਤੀ ਹੈ ¢ ਪੋਸਟ ਦੇ ਮੁਤਾਬਿਕ ਬਹਿਰੀਨ, ਈਰਾਨ, ਕੁਵੈਤ, ਓਮਾਨ, ਕਤਰ, ਸਾਊਦੀ ਅਰਬ ਅਤੇ ਯੂ.ਏ.ਈ. ਵਿਚ ਮੌਜੂਦਾ ਸਥਿਤੀ ਦੀ ਸਮੀਖਿਆ ਤੋਂ ਬਾਅਦ, ਬੋਰਡ ਨੇ ਮੱਧ ਪੂਰਬ ਖੇਤਰ ਵਿਚ ਵੀਰਵਾਰ 5 ਮਾਰਚ 2026 ਅਤੇ ਸ਼ੁੱਕਰਵਾਰ 6 ਮਾਰਚ 2026 ਨੂੰ ਹੋਣ ਵਾਲੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ ¢ ਨਵੀਂਆਂ ਤਰੀਕਾਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ ¢