12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਰਾਸ਼ਟਰਪਤੀ ਵਲੋਂ ਹੋਲੀ ਦੀ ਵਧਾਈ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-03-2026

ਨਵੀਂ ਦਿੱਲੀ, 3 ਮਾਰਚ (ਪੀ. ਟੀ. ਆਈ.)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੰਗਲਵਾਰ ਨੂੰ ਹੋਲੀ ਦੀ ਪੂਰਵ ਸੰਧਿਆ 'ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਤਿਉਹਾਰ ਸਮਾਜਿਕ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ | ਉਨ੍ਹਾਂ ਨੇ ਇੱਕ ਸੰਦੇਸ਼ ਵਿਚ ਕਿਹਾ ਕਿ ਹੋਲੀ ਖੁਸ਼ੀ ਅਤੇ ਜਸ਼ਨ ਦਾ ਤਿਉਹਾਰ ਹੈ ਜੋ ਸਮਾਜਿਕ ਸਦਭਾਵਨਾ ਦਾ ਸੰਦੇਸ਼ ਦਿੰਦਾ ਹੈ | ਰਾਸ਼ਟਰਪਤੀ ਨੇ ਕਿਹਾ ਕਿ ਇਹ ਤਿਉਹਾਰ ਸਮਾਜ ਵਿਚ ਪਿਆਰ ਅਤੇ ਉਮੀਦ ਫੈਲਾਉਂਦਾ ਹੈ ਅਤੇ ਸਮਾਜਿਕ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ | ਹੋਲੀ ਅਨੇਕਤਾ ਵਿਚ ਏਕਤਾ ਦਾ ਪ੍ਰਤੀਕ ਵੀ ਹੈ | ਰਾਸ਼ਟਰਪਤੀ ਨੇ ਕਿਹਾ ਕਿ ਹੋਲੀ ਦੇ ਰੰਗ ਸਾਰਿਆਂ ਦੇ ਜੀਵਨ ਵਿਚ ਖੁਸ਼ੀਆਂ ਲਿਆਉਣ ਅਤੇ ਇਕੱਠੇ ਅਸੀਂ ਇੱਕ ਵਿਕਸਿਤ ਰਾਸ਼ਟਰ ਦੇ ਨਿਰਮਾਣ 'ਚ ਯੋਗਦਾਨ ਪਾਈਏ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਯੂਥ ਕਾਂਗਰਸ ਦੇ ਮੁਖੀ ਉਦੈ ਭਾਨੂ ਰਿਹਾਅ <br/> ਅਗਲੀ ਖ਼ਬਰ ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਭਾਰਤ ਫੇਰੀ ਨੇ ਨਵੀਂ ਭਾਈਵਾਲੀ ਲਈ ਮਜ਼ਬੂਤ ਨੀਂਹ ਰੱਖੀ-ਮੋਦੀ
Ad Position 24