01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹਰਿਆਣਾ ਦੇ ਮੱੁਖ ਮੰਤਰੀ ਨਾਇਬ ਸਿੰਘ ਸੈਣੀ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਹੋਏ ਨਤਮਸਤਕ <br/>

Ad Position 21
No active advertisement
ਅਜੀਤ ਡੈਸਕ 06-03-2026
ਡੇਰਾ ਬਾਬਾ ਨਾਨਕ, 5 ਮਾਰਚ (ਵਿਜੇ ਸ਼ਰਮਾ, ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਸਾਲਾਨਾ ਜੋੜ ਮੇਲੇ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰਦੁਆਰਾ ਸ੍ਰੀ ਚੋਲ਼ਾ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਸ੍ਰੀ ਚੋਲ਼ਾ ਸਾਹਿਬ ਦੇ ਦਰਸ਼ਨ ਦੀਦਾਰੇ ਕਰਦਿਆਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਤੇ ਗੁਰਬਾਣੀ-ਕੀਰਤਨ ਦਾ ਆਨੰਦ ਮਾਣਿਆ | ਇਸ ਉਪਰੰਤ ਨਾਇਬ ਸਿੰਘ ਸੈਣੀ ਗੁਰੂ ਨਾਨਕ ਦੇਵ ਜੀ ਦੀ ਅੰਸ ਬੰਸ ਬਾਬਾ ਸੁਖਦੇਵ ਸਿੰਘ ਬੇਦੀ ਦੇ ਗ੍ਰਹਿ ਵਿਖੇ ਪਹੁੰਚੇ, ਜਿਥੇ ਬੇਦੀ ਪਰਿਵਾਰ ਵਲੋਂ ਵੀ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਸਾਹਿਬ ਭੇਟ ਕੀਤਾ ਗਿਆ | ਇਸ ਮੌਕੇ ਬਾਬਾ ਬਾਬਾ ਮਨਜੀਤ ਸਿੰਘ ਬੇਦੀ ਅਤੇ ਬਾਬਾ ਅਵਤਾਰ ਸਿੰਘ ਬੇਦੀ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ | ਮੁੱਖ ਮੰਤਰੀ ਸ੍ਰੀ ਸੈਣੀ ਨੇ ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਨੂੰ ਜੋੜ ਮੇਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ-ਆਪ ਨੂੰ ਵਡਭਾਗਾ ਮਹਿਸੂਸ ਕਰ ਰਹੇ ਹਨ, ਜੋ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪਾਵਨ ਅੰਗ ਵਸਤਰ ਸ੍ਰੀ ਚੋਲ਼ਾ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ | ਇਸ ਮੌਕੇ ਡਾ. ਸੁਖਵਿੰਦਰ ਸਿੰਘ ਬੇਦੀ, ਬਾਬਾ ਕਰਨਜੀਤ ਸਿੰਘ ਬੇਦੀ, ਰਵੀਕਰਨ ਸਿੰਘ ਕਾਹਲੋਂ, ਰਜਿੰਦਰ ਬਿੱਟਾ ਸੂਬਾ ਪ੍ਰਧਾਨ ੳ.ਬੀ.ਸੀ. ਸੈਲ, ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਰਾਜੂ ਪੰਡਿਤ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੁਬਈ ਤੋਂ ਆਈ ਰਾਹਤ ਫਲਾਈਟ ਚੰਡੀਗੜ੍ਹ ਪਹੁੰਚੀ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਸਿਆਸੀ ਚਰਚਾਵਾਂ ਲਈ ਬੁਲਾਰਿਆਂ ਤੇ ਟੀ.ਵੀ. ਪੈਨਲਿਸਟਾਂ ਦੀ 21 ਮੈਂਬਰੀ ਸੂਚੀ ਜਾਰੀ <br/>
Ad Position 24