ਧੂਰੀ, 5 ਮਾਰਚ (ਸੰਜੇ ਲਹਿਰੀ/ਲਖਵੀਰ ਸਿੰਘ ਧਾਂਦਰਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਧੂਰੀ ਨੇੜਲੇ ਪਿੰਡ ਭੁੱਲਰਹੇੜੀ ਵਿਖੇ ਇੱਕ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦੇ ਆਉਣ ਵਾਲੇ ਬਜਟ ਵਿਚ ਆਰਥਿਕ ਵਿਕਾਸ ਨੂੰ ਤੇਜ਼ ਕਰਨ ਦੇ ਨਾਲ-ਨਾਲ ਲੋਕਾਂ ਲਈ ਭਲਾਈ ਦੇ ਉਦੇਸ਼ ਨਾਲ ਕਈ ਨਵੇਂ ਲੋਕ-ਪੱਖੀ ਉਪਰਾਲੇ ਕੀਤੇ ਜਾਣਗੇ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਜਨਤਾ ਦੇ ਪੈਸੇ ਦੀ ਜਿੰਮੇਵਾਰੀ ਨਾਲ ਵਰਤੋਂ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ 'ਆਪ' ਸਰਕਾਰ ਵਲੋਂ ਮੁਫ਼ਤ ਬਿਜਲੀ ਸਹੂਲਤ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਕ ਸਿਹਤ ਢਾਂਚੇ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਰਵਾਇਤੀ ਰਾਜਨੀਤਿਕ ਪਾਰਟੀਆਂ ਤੋਂ ਮੋਹ ਟੁੱਟ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਉਣ ਵਾਲੇ ਬਜਟ ਵਿਚ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਤੋਂ ਇਲਾਵਾ ਕਈ ਲੋਕ-ਪੱਖੀ ਪਹਿਲਕਦਮੀਆਂ ਪੇਸ਼ ਕੀਤੀਆਂ ਜਾਣਗੀਆਂ | ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ, ਬਜਟ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ ਅਤੇ ਇਹ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰੇਗਾ |