01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਵਿਰੋਧੀ ਧਿਰਾਂ ਨੇ ਕਰਜ਼ੇ ਦੇ ਮਾਮਲੇ 'ਤੇ ਘੇਰੀ 'ਆਪ' ਸਰਕਾਰ <br/>

Ad Position 21
No active advertisement
ਅਜੀਤ ਡੈਸਕ 06-03-2026

ਚੰਡੀਗੜ੍ਹ, 5 ਮਾਰਚ- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਕੱਲ੍ਹ 6 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿਸਨੂੰ ਲੈ ਕੇ ਵਿਰੋਧੀ ਧਿਰਾਂ ਵਲੋਂ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਲਈ ਤਿਆਰੀ ਖਿੱਚ ਲਈ ਗਈ ਹੈ | ਕਾਂਗਰਸ ਵਲੋਂ ਕੱਲ੍ਹ ਸਵੇਰੇ ਪੰਜਾਬ ਪੰਜਾਬ ਵਿਧਾਨ ਸਭਾ ਦੇ ਘਿਰਾਓ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਜਦਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਵਿਧਾਇਕਾਂ ਵਲੋਂ ਵੱਖਰੀ ਰਣਨੀਤੀ ਬਣਾਈ ਗਈ ਹੈ | ਵਿਰੋਧੀ ਧਿਰਾਂ ਕਾਂਗਰਸ ਅਤੇ ਅਕਾਲੀ ਦਲ ਵਲੋਂ ਜਿੱਥੇ ਪੰਜਾਬ ਦੀ ਵਿੱਤੀ ਸਥਿਤੀ 'ਤੇ ਵਾਈਟ ਪੇਪਰ ਲਿਆਉਣ ਦੀ ਮੰਗ ਕੀਤੀ ਗਈ ਹੈ, ਉੱਥੇ ਵਿਧਾਨ ਸਭਾ ਇਜਲਾਸ ਤੋਂ ਇਕ ਦਿਨ ਪਹਿਲਾਂ ਹੀ ਪੰਜਾਬ ਸਿਰ ਚੜ੍ਹੇ ਕਰਜ਼ੇ ਨੂੰ ਲੈ ਕੇ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ |

 

ਕਰਜ਼ਾ 4 ਲੱਖ ਕਰੋੜ ਰੁਪਏ ਦੀ ਲਾਲ ਲਕੀਰ ਨੂੰ ਪਾਰ ਕਰ ਚੁੱਕਾ ਹੈ-ਵੜਿੰਗ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਖ਼ਰਾਬ ਹੋ ਰਹੀ ਆਰਥਿਕ ਹਾਲਤ ਨੂੰ ਲੈ ਕੇ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਿਰ ਕਰਜ਼ਾ 4 ਲੱਖ ਕਰੋੜ ਰੁਪਏ ਦੀ ਲਾਲ ਲਕੀਰ ਨੂੰ ਪਾਰ ਕਰ ਚੁੱਕਾ ਹੈ ਅਤੇ ਮੌਜੂਦਾ ਵਿੱਤੀ ਸਾਲ ਦੇ ਅੰਤ ਤੱਕ ਇਹ ਲਗਭਗ 4.17 ਲੱਖ ਕਰੋੜ ਰੁਪਏ ਤੱਕ ਪਹੁੰਚਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਬੇਲਗ਼ਾਮ ਕਰਜ਼ਾ ਨੀਤੀ ਨੇ ਪੰਜਾਬ ਨੂੰ ਦੀਵਾਲੀਆ ਹੋਣ ਦੇ ਕਿਨਾਰੇ 'ਤੇ ਪਹੁੰਚਾ ਦਿੱਤਾ ਹੈ।

 


'ਆਪ' ਦੀ ਫ਼ਜ਼ੂਲ ਖਰਚੀ ਕਾਰਨ ਪੰਜਾਬ ਸਿਰ ਕਰਜ਼ੇ ਦੀ ਪੰਡ ਹੋਈ ਹੋਰ ਭਾਰੀ-ਜਾਖੜ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਸਿਰੋਂ ਕਰਜ਼ਾ ਉਤਾਰਨ ਦੀ ਗੱਲ ਕਰਨ ਵਾਲਿਆਂ ਨੇ ਅੱਜ ਪੰਜਾਬ ਸਿਰ ਐਨਾ ਕਰਜ਼ਾ ਚੜ੍ਹਾ ਦਿੱਤਾ ਹੈ, ਜਿੰਨਾ ਪਿਛਲੀਆਂ ਕਈ ਸਰਕਾਰਾਂ ਨੇ ਵੀ ਮਿਲ ਕੇ ਨਹੀਂ ਚੜ੍ਹਾਇਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੀ ਫੋਕੀ ਵਾਹ-ਵਾਹ 'ਤੇ ਪੰਜਾਬ ਦੇ ਖ਼ਜ਼ਾਨੇ ਨੂੰ ਦਾਅ 'ਤੇ ਲਾ ਕੇ ਪੰਜਾਬ ਸਰਕਾਰ ਦੀ ਪੰਡ ਨੂੰ ਹੋਰ ਭਾਰੀ ਕਰ ਦਿੱਤਾ ਹੈ।

 

ਮਾਨ ਸਰਕਾਰ ਨੇ ਚਾਰ ਸਾਲ ਵਿਚ ਚੁੱਕਿਆ ਕਰੀਬ ਇਕ ਲੱਖ 35 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ-ਮਜੀਠੀਆ
ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਇਸ ਮਾਮਲੇ 'ਚ ਵਾਈਟ ਪੇਪਰ ਲਿਆਉਣ ਦੀ ਮੰਗ ਕਰਦਿਆਂ ਕਿਹਾ ਕਿ ਦੇਸ਼ ਦੀ ਅਜ਼ਾਦੀ ਤੋਂ ਬਾਅਦ ਪੰਜਾਬ ਵਿਚ ਬਣੀਆਂ ਵੱਖ-ਵੱਖ ਸਰਕਾਰਾਂ ਨੇ ਵਿੱਤੀ ਵਰ੍ਹੇ 2021 22 ਤੱਕ ਕੁੱਲ ਕਰਜ਼ਾ 2,81,773 ਕਰੋੜ ਲਿਆ ਸੀ , ਜਿਸ ਨਾਲ ਪੰਜਾਬ ਦਾ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਬੁਨਿਆਦੀ ਢਾਂਚਾ ਸਥਾਪਤ ਕੀਤਾ ਅਤੇ 2007 ਤੋਂ 2017 ਤੱਕ ਪੰਜਾਬ ਨੇ ਸਵ. ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦਾ ਬੁਨਿਆਦੀ ਢਾਂਚਾ ਸਥਾਪਤ ਕੀਤਾ ਗਿਆ ਜਿਸਨੂੰ ਪੰਜਾਬ ਦੇ ਲੋਕ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਹੁਣ 2026 ਮਾਰਚ ਮਹੀਨੇ ਤੱਕ ਇਹ ਕਰਜ਼ਾ ਵੱਧਕੇ ਕਰੀਬ 4 ਲੱਖ 17 ਹਜ਼ਾਰ 136 ਕਰੋੜ ਹੋਣ ਜਾ ਰਿਹਾ ਹੈ। ਕਿਉਂਕਿ ਭਗਵੰਤ ਮਾਨ ਦੀ ਸਰਕਾਰ ਨੇ ਸਿਰਫ਼ ਚਾਰ ਸਾਲ ਵਿਚ ਹੀ ਕਰੀਬ ਇਕ ਲੱਖ 35 ਹਜ਼ਾਰ 363 ਕਰੋੜ ਰੁਪਏ ਕਰਜ਼ਾ ਲੈ ਲਿਆ ਹੈ, ਜਦਕਿ ਇਕ ਸਾਲ 2025 26 ਲਈ ਹੋਰ ਕਰਜ਼ਾ ਲਿਆ ਜਾਵੇਗਾ ਜੋਂ ਅੰਦਾਜ਼ਨ ਪੰਜ ਲੱਖ ਕਰੋੜ ਤੱਕ ਪਹੁੰਚ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਿੰਘ ਦੀ ਮੌਤ ਦੇ ਮਾਮਲੇ 'ਚ ਪੰਜਾਬ ਦੇ ਡੀ.ਜੀ.ਪੀ. ਤੋਂ ਜਵਾਬ ਤਲਬ <br/> ਅਗਲੀ ਖ਼ਬਰ ਪੰਜਾਬ ਵਿਚ 'ਆਪ' ਸਰਕਾਰ, ਮੁਫ਼ਤ ਬਿਜਲੀ ਸਹੂਲਤ ਜਾਰੀ ਰੱਖੇਗੀ-ਮੁੱਖ ਮੰਤਰੀ <br/>
Ad Position 24