01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਰਣਜੀਤ ਸਿੰਘ ਦੀ ਮੌਤ ਦੇ ਮਾਮਲੇ 'ਚ ਪੰਜਾਬ ਦੇ ਡੀ.ਜੀ.ਪੀ. ਤੋਂ ਜਵਾਬ ਤਲਬ <br/>

Ad Position 21
No active advertisement
ਅਜੀਤ ਡੈਸਕ 06-03-2026
ਚੰਡੀਗੜ੍ਹ, 5 ਮਾਰਚ (ਸੰਦੀਪ ਕੁਮਾਰ ਮਾਹਨਾ)-ਗੁਰਦਾਸਪੁਰ 'ਚ 19 ਸਾਲਾ ਨੌਜਵਾਨ ਰਣਜੀਤ ਸਿੰਘ ਦੀ ਪੁਲਿਸ ਮੁਕਾਬਲੇ 'ਚ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੰਭੀਰ ਸਵਾਲ ਕਰਦਿਆਂ ਪੰਜਾਬ ਦੇ ਡੀ.ਜੀ.ਪੀ. ਨੂੰ 2 ਹਫ਼ਤਿਆਂ 'ਚ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ | ਅਦਾਲਤ 'ਚ ਕਿਹਾ ਗਿਆ ਹੈ ਕਿ ਅਜਿਹੇ ਮਾਮਲਿਆਂ 'ਚ ਸਾਹਮਣੇ ਆ ਰਿਹਾ ਘਟਨਾਕ੍ਰਮ ਚਿੰਤਾਜਨਕ ਹੈ ਅਤੇ ਹਰੇਕ ਮੁਕਾਬਲੇ ਵਿਚ ਲਗਭਗ ਇਕੋ ਜਿਹਾ ਪੈਟਰਨ ਦਿਖਾਈ ਦਿੰਦਾ ਹੈ, ਜਿਸਨੂੰ ਅਣਦੇਖਿਆ ਨਹੀਂ ਕੀਤਾ ਜਾ ਸਕਦਾ | ਇਹ ਮਾਮਲਾ ਲਾਰੈਂਸ ਬਿਸ਼ਨੋਈ ਦੇ ਪੁਲਿਸ ਹਿਰਾਸਤ 'ਚ ਦਿੱਤੇ ਗਏ ਟੀ.ਵੀ. ਇੰਟਰਵਿਊ ਅਤੇ ਗੁਰਦਾਸਪੁਰ ਮੁਕਾਬਲੇ ਨਾਲ ਜੁੜੇ ਖੁਦ ਲਏ ਗਏ ਨੋਟਿਸ ਦੀ ਸੁਣਵਾਈ ਦੌਰਾਨ ਉੱਠਿਆ | ਸੁਣਵਾਈ ਦੌਰਾਨ ਪੰਜਾਬ ਦੇ ਡੀ.ਜੀ.ਪੀ. ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ ਹੋਏ | ਸੂਬਾ ਸਰਕਾਰ ਵਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਇਸ ਮੁਕਾਬਲੇ ਮਾਮਲੇ ਦਾ ਨੋਟਿਸ ਜੁਡੀਸ਼ੀਅਲ ਮੈਜਿਸਟ੍ਰੇਟ ਵੀ ਲੈ ਚੁੱਕੇ ਹਨ | ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ 21 ਅਤੇ 22 ਫ਼ਰਵਰੀ ਦੀ ਰਾਤ ਨੂੰ ਦੋ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਇਸੇ ਮਾਮਲੇ 'ਚ ਰਣਜੀਤ ਸਿੰਘ ਨੂੰ 24 ਫਰਵਰੀ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ | ਅਦਾਲਤ ਵਲੋਂ ਨਿਯੁਕਤ ਐਮਿਕਸ ਕਿਊਰੀ ਨੇ ਅਦਾਲਤ ਨੂੰ ਦੱਸਿਆ ਕਿ ਮੁਕਾਬਲੇ ਦੌਰਾਨ ਮਾਰੇ ਗਏ ਰਣਜੀਤ ਸਿੰਘ ਦੀ ਉਮਰ 19 ਸਾਲ ਸੀ ਅਤੇ ਉਸਦਾ ਕੋਈ ਵੀ ਅਪਰਾਧਿਕ ਰਿਕਾਰਡ ਨਹੀਂ ਸੀ | ਇਸ 'ਤੇ ਸੂਬੇ ਵਲੋਂ ਦਾਅਵਾ ਕੀਤਾ ਕਿ ਉਸਨੇ ਹੀ ਦੋ ਪੁਲਿਸ ਮੁਲਾਜ਼ਮਾਂ ਨੂੰ ਗੋਲੀ ਮਾਰੀ ਸੀ | ਇਸ 'ਤੇ ਅਦਾਲਤ ਨੇ ਕਿਹਾ ਕਿ ਇਸ ਦਾਅਵੇ ਦੇ ਸਮਰਥਨ 'ਚ ਸਬੂਤ ਪੇਸ਼ ਕੀਤੇ ਜਾਣ ਅਤੇ ਟਿੱਪਣੀ ਕੀਤੀ ਕਿ ਲਗਭਗ ਹਰ ਮੁਕਾਬਲੇ ਵਿਚ ਇਸੇ ਤਰ੍ਹਾਂ ਦੀ ਕਹਾਣੀ ਸਾਹਮਣੇ ਆਉਂਦੀ ਹੈ | ਸੁਣਵਾਈ ਦੌਰਾਨ ਏ.ਜੀ.ਟੀ. ਐਫ. ਦੇ ਡੀ.ਆਈ.ਜੀ. ਗੁਰਮੀਤ ਚੌਹਾਨ ਨੇ ਅਦਾਲਤ ਨੂੰ ਗੁਰਦਾਸਪੁਰ ਦੇ ਰਣਜੀਤ ਸਿੰਘ ਤੇ ਮੁਹਾਲੀ 'ਚ ਰਾਣਾ ਬਲਾਚੌਰੀਆ ਦੇ ਕਤਲ ਕੇਸ ਵਿਚ ਮੁਲਜ਼ਮਾਂ ਨਾਲ ਹੋਈ ਇਸੇ ਤਰ੍ਹਾਂ ਦੀ ਘਟਨਾ ਵੱਲ ਦਿਵਾਇਆ | ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਰਣਜੀਤ ਸਿੰਘ ਮੁਕਾਬਲੇ ਮਾਮਲੇ 'ਤੇ ਵਿਸਤਿ੍ਤ ਸਥਿਤੀ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ | ਮਾਮਲੇ ਦੀ ਅਗਲੀ ਸੁਣਵਾਈ 17 ਮਾਰਚ ਨੂੰ ਹੋਵੇਗੀ | ਮਿ੍ਤਕ ਰਣਜੀਤ ਸਿੰਘ ਦੀ ਮਾਂ ਸੁਖਜਿੰਦਰ ਕੌਰ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਇਸ ਪੂਰੀ ਘਟਨਾ ਨੂੰ ਚੁਣੌਤੀ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਇਨਸਾਫ ਮਿਲਣ 'ਤੇ ਹੀ ਰਣਜੀਤ ਸਿੰਘ ਦਾ ਸਸਕਾਰ ਕੀਤਾ ਜਾਵੇਗਾ-ਪਰਿਵਾਰ <br/> ਅਗਲੀ ਖ਼ਬਰ ਵਿਰੋਧੀ ਧਿਰਾਂ ਨੇ ਕਰਜ਼ੇ ਦੇ ਮਾਮਲੇ 'ਤੇ ਘੇਰੀ 'ਆਪ' ਸਰਕਾਰ <br/>
Ad Position 24