02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹੋਲੇ ਮਹੱਲੇ ਦੇ ਸਮਾਗਮ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਾਰੀ ਕੀਤਾ ਕੌਮ ਦੇ ਨਾਲ ਸੰਦੇਸ਼ <br/>

Ad Position 21
No active advertisement
ਅਜੀਤ ਡੈਸਕ 06-03-2026
ਸ੍ਰੀ ਅਨੰਦਪੁਰ ਸਾਹਿਬ, 5 ਮਾਰਚ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲੇ-ਮਹੱਲੇ ਮੌਕੇ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੀ ਨਿਆਰੀ ਹੋਂਦ, ਮੌਜੂਦਾ ਰਾਜਨੀਤਿਕ ਹਾਲਾਤ ਅਤੇ ਕੌਮੀ ਮਸਲਿਆਂ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ | ਜਥੇਦਾਰ ਗੜਗੱਜ ਨੇ ਬੰਦੀ ਸਿੰਘਾਂ ਦੇ ਮੁੱਦੇ 'ਤੇ ਬੋਲਦਿਆਂ ਸਰਕਾਰ 'ਤੇ ਪੱਖਪਾਤ ਦਾ ਦੋਸ਼ ਲਾਇਆ | ਕੌਮ ਦੇ ਭਵਿੱਖ ਬਾਰੇ ਗੱਲ ਕਰਦਿਆਂ ਉਨ੍ਹਾਂ ਸਿੱਖ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ | ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ, ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਡਾ. ਦਲਜੀਤ ਸਿੰਘ ਭਿੰਡਰ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਵੱਡੀ ਗਿਣਤੀ ਵਿਚ ਸੰਤ ਮਹਾਪੁਰਸ਼ ਤੇ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੌਮੀ ਸਫਾਈ ਕਰਮਚਾਰੀ ਕਮਿਸ਼ਨ ਦੇ ਨਵ ਨਿਯੁਕਤ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ... ਅਗਲੀ ਖ਼ਬਰ ਪਾਕਿ 'ਚ ਅਮਰੀਕੀ ਕਰਮਚਾਰੀ ਖ਼ਤਰੇ ਵਿਚ, ਕਰਾਚੀ ਤੇ ਲਾਹੌਰ ਦੇ ਕੌਂਸਲੇਟ ਛੱਡਣ ਦਾ ਹੁਕਮ <br/>
Ad Position 24