ਅੰਮਿ੍ਤਸਰ, 5 ਮਾਰਚ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਅਹਿਮ ਇਕੱਤਰਤਾ ਕੱਲ੍ਹ 6 ਮਾਰਚ ਨੂੰ ਸ਼ੋ੍ਰਮਣੀ ਕਮੇਟੀ ਦੇ ਸਥਾਨਕ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸਵੇਰੇ 11 ਵਜੇ ਆਰੰਭ ਹੋਣ ਵਾਲੀ ਇਸ ਇਕੱਤਰਤਾ ਦੌਰਾਨ ਮੁੱਚ ਰੂਪ ਵਿਚ ਇਸ ਮਹੀਨੇ ਦੇ ਅਖੀਰ ਵਿਚ ਸਿੱਖ ਸੰਸਥਾ ਦੇ ਹੋਣ ਵਾਲੇ ਸਾਲਾਨਾ ਬਜਟ ਇਜਲਾਸ ਦੀ ਤਾਰੀਖ ਤੈਅ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣ ਵਾਲੇ ਸਾਲਾਨਾ ਬਜਟ ਇਜਲਾਸ ਲਈ 27 ਤੋਂ 31 ਮਾਰਚ ਦੌਰਾਨ ਕੋਈ ਇਕ ਤਾਰੀਖ ਨਿਰਧਾਰਤ ਕੀਤੇ ਜਾਣ ਦੀ ਸੰਭਾਵਨਾ ਹੈ |