ਹੁਸ਼ਿਆਰਪੁਰ, 5 ਮਾਰਚ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਹਲਕਾ ਗੜ੍ਹਸ਼ੰਕਰ ਦੇ ਕਸਬਾ ਸੈਲਾ ਦੀ ਦਾਣਾ ਮੰਡੀ 'ਚ 9 ਮਾਰਚ ਦਿਨ ਸੋਮਵਾਰ ਨੂੰ ਭਰਵੀਂ ਰੈਲੀ ਕੀਤੀ ਜਾ ਰਹੀ ਹੈ, ਜਿਸ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਪੁੱਜ ਕੇ ਵਰਕਰਾਂ ਨੂੰ ਸੰਬੋਧਨ ਕਰਨਗੇ | ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਸਵੇਰੇ 11 ਵਜੇ ਰੈਲੀ 'ਚ ਪਹੁੰਚਣਗੇ ਅਤੇ ਆਪਣੇ ਵਿਚਾਰਾਂ ਦੀ ਸਾਂਝ ਪਾਉਣਗੇ | ਉਨ੍ਹਾਂ ਦੱਸਿਆ ਕਿ ਰੈਲੀ ਦੌਰਾਨ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਆਖ ਚੁੱਕੇ ਜ਼ਿਲ੍ਹੇ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਤਵਿੰਦਰਪਾਲ ਸਿੰਘ ਢੱਟ ਸਾਬਕਾ ਚੇਅਰਮੈਨ ਕੋਆਪ੍ਰੇਟਿਵ ਬੈਂਕ, ਪਰਮਿੰਦਰ ਸਿੰਘ ਪੰਨੂੰ ਡਾਇਰੈਕਟਰ ਸਹਿਕਾਰੀ ਬੈਂਕ ਚੰਡੀਗੜ੍ਹ, ਹਰਜੀਤ ਸਿੰਘ ਭਾਂਤਪੁਰ, ਬੂਟਾ ਸਿੰਘ ਅਲੀਪੁਰ, ਰਸ਼ਪਾਲ ਸਿੰਘ ਬੱਦੋਵਾਲ, ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ (ਬ) 'ਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ