13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼

Ad Position 21
No active advertisement
ਅਜੀਤ ਡੈਸਕ 07-03-2026
ਅੰਮਿ੍ਤਸਰ, 6 ਮਾਰਚ (ਰੇਸ਼ਮ ਸਿੰਘ)-ਅੰਮਿ੍ਤਸਰ ਕਮਿਸ਼ਨਰੇਟ ਪੁਲਿਸ ਨੇ ਇਕ ਨਾਬਾਲਗ ਸਮੇਤ ਛੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਗਿ੍ਫ਼ਤਾਰ ਕੀਤੇ ਨੌਜਵਾਨਾਂ ਦੇ ਕਬਜ਼ੇ ਵਿਚੋਂ 5 ਅਤਿ ਆਧੁਨਿਕ ਵਿਦੇਸ਼ੀ ਪਿਸਤੌਲ ਅਤੇ ਇਕ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤਾ ਗਿਆ | ਉਕਤ ਨੌਜਵਾਨ ਪਾਕਿਸਤਾਨੀ ਤਸਕਰ ਭੱਟੀ ਨਾਲ ਸੋਸ਼ਲ ਮੀਡੀਆ ਰਾਹੀਂ ਸੰਪਰਕ ਕਰਕੇ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ | ਇਹ ਪ੍ਰਗਟਾਵਾ ਅੱਜ ਇਥੇ ਪੁਲਿਸ ਲਾਈਨ ਵਿਖੇ ਪੱਤਰਕਾਰ ਸੰਮੇਲਨ ਮੌਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤਾ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਨੌਜਵਾਨਾਂ ਦੀ ਪਛਾਣ ਅੰਮਿ੍ਤਸਰ ਦੇ ਮਕਬੂਲਪੁਰਾ ਦਾ ਰਹਿਣ ਵਾਲਾ ਰੋਹਿਤ ਕੁਮਾਰ (18), ਤਰਨ ਤਾਰਨ ਦੇ ਪਿੰਡ ਕਾਲੇ ਦਾ ਰਹਿਣ ਵਾਲਾ ਕਰਨਬੀਰ ਸਿੰਘ ਉਰਫ਼ ਅਜੈ (24), ਤਰਨ ਤਾਰਨ ਦੇ ਪਿੰਡ ਮਾੜੀ ਮੇਘਾ ਦੇ ਰਹਿਣ ਵਾਲੇ ਤਿੰਨੋਂ ਜਸ਼ਨਦੀਪ ਸਿੰਘ ਉਰਫ਼ ਗਿਆਨੀ (18), ਓਾਕਾਰ ਸਿੰਘ ਉਰਫ਼ ਵੰਸ਼ (21) ਅਤੇ ਆਕਾਸ਼ਦੀਪ ਸਿੰਘ (24) ਅਤੇ 16 ਸਾਲਾ ਨਾਬਾਲਗ ਵਜੋਂ ਹੋਈ ਹੈ | ਬਰਾਮਦ ਕੀਤੇ ਹਥਿਆਰਾਂ ਵਿਚ ਇਕ .30 ਬੋਰ, ਇਕ 9 ਐੱਮ. ਐੱਮ. ਗਲੌਕ, ਇਕ .30 ਬੋਰ ਪੀ. ਐਕਸ-5, ਇਕ 9 ਐੱਮ. ਐੱਮ. ਟੌਰਸ ਅਤੇ ਇਕ 9 ਐੱਮ. ਐੱਮ. ਗ੍ਰੇਟਾ (ਪਾਕਿਸਤਾਨ) ਦੇ ਨਾਲ-ਨਾਲ 34 ਜ਼ਿੰਦਾ ਕਾਰਤੂਸ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਫ਼ਤਾਰ ਕੀਤੇ ਨੌਜਵਾਨ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਸਥਿਤ ਹਥਿਆਰ ਤਸਕਰ ਭੱਟੀ ਦੇ ਸੰਪਰਕ ਵਿਚ ਸਨ ਅਤੇ ਡਰੋਨ ਰਾਹੀਂ ਸਰਹੱਦ ਪਾਰ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ | ਉਨ੍ਹਾਂ ਕਿਹਾ ਕਿ ਮੁਲਜ਼ਮ ਆਪਣੇ ਸਰਗਨਿਆਂ ਦੇ ਨਿਰਦੇਸ਼ਾਂ 'ਤੇ ਹਥਿਆਰਾਂ ਦੀ ਖੇਪ ਦਾ ਤਾਲਮੇਲ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ ਵਿਚ ਸਪਲਾਈ ਕਰ ਰਹੇ ਸਨ | ਉਨ੍ਹਾਂ ਦੱਸਿਆ ਕਿ ਸ਼ੱਕੀ ਵਿਅਕਤੀਆਂ ਦੀ ਗਸ਼ਤ ਅਤੇ ਚੈਕਿੰਗ ਦੌਰਾਨ ਟੀਮ ਨੇ ਰੋਹਿਤ ਕੁਮਾਰ ਨੂੰ ਇਕ ਨਾਬਾਲਗ ਮੁੰਡੇ ਸਮੇਤ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ .30 ਬੋਰ ਪਿਸਤੌਲ ਅਤੇ ਇਕ ਤੇਜ਼ਧਾਰ ਹਥਿਆਰ ਬਰਾਮਦ ਕੀਤਾ | ਇਨ੍ਹਾਂ ਦੋਵਾਂ ਨੇ ਖੁਲਾਸਾ ਕੀਤਾ ਕਿ ਇਹ ਗੈਰ-ਕਾਨੂੰਨੀ ਹਥਿਆਰ ਉਨ੍ਹਾਂ ਨੂੰ ਕਰਨਬੀਰ ਉਰਫ਼ ਅਜੈ ਨੇ ਸਪਲਾਈ ਕੀਤਾ ਸੀ, ਇਸ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਉਸ ਨੂੰ ਗਿ੍ਫ਼ਤਾਰ ਕਰ ਲਿਆ | ਇਸੇ ਤਰ੍ਹਾਂ ਅਜੈ ਦੀ ਹੋਰ ਜਾਂਚ ਅਤੇ ਪੁੱਛਗਿੱਛ ਦੇ ਨਤੀਜੇ ਵਜੋਂ ਓਾਕਾਰ ਸਿੰਘ ਉਰਫ਼ ਵੰਸ਼, ਆਕਾਸ਼ਦੀਪ ਸਿੰਘ ਅਤੇ ਜਸ਼ਨਦੀਪ ਉਰਫ਼ ਗਿਆਨੀ ਨੂੰ ਕਾਬੂ ਕੀਤਾ ਜਿਨ੍ਹਾਂ ਕੋਲੋਂ ਉਕਤ ਹਥਿਆਰ ਬਰਾਮਦ ਹੋਏ | ਇਸ ਸੰਬੰਧੀ ਥਾਣਾ ਮਕਬੂਲਪੁਰਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸ ਮੌਕੇ ਡੀ.ਸੀ.ਪੀ. ਰਵਿੰਦਰਪਾਲ ਸਿੰਘ ਸੰਧੂ, ਏ.ਸੀ.ਪੀ. ਹਰਮਿੰਦਰ ਸਿੰਘ, ਇੰਚਾਰਜ ਸੀ.ਆਈ.ਏ. ਇੰਸ: ਅਮੋਲਕਪਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 1 ਆਈ.ਏ.ਐਸ. ਤੇ 3 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ <br/> ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ 28 ਮਾਰਚ ਨੂੰ ਸੱਦਿਆ ਸਾਲਾਨਾ ਬਜਟ ਇਜਲਾਸ <br/>
Ad Position 24