13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

1 ਆਈ.ਏ.ਐਸ. ਤੇ 3 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ <br/>

Ad Position 21
No active advertisement
ਅਜੀਤ ਡੈਸਕ 07-03-2026
ਚੰਡੀਗੜ੍ਹ, 6 ਮਾਰਚ (ਪੋ੍ਰ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ 1 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਹੁਕਮ ਮੁਤਾਬਿਕ ਕਮਲ ਕਿਸ਼ੋਰ ਯਾਦਵ ਆਈ.ਏ.ਐਸ. ਨੂੰ ਸਕੱਤਰ, ਆਮ ਰਾਜ ਪ੍ਰਬੰਧ ਤੇ ਤਾਲਮੇਲ ਵਿਭਾਗ ਲਗਾਇਆ ਗਿਆ ਹੈ | ਇਸੇ ਤਰ੍ਹਾਂ ਪੀ.ਸੀ.ਐਸ. ਅਧਿਕਾਰੀਆਂ 'ਚ ਸੰਦੀਪ ਸਿੰਘ ਗੜ੍ਹਾ ਨੂੰ ਕਮਿਸ਼ਨਰ ਨਗਰ ਨਿਗਮ ਐਸ.ਏ.ਐਸ. ਨਗਰ, ਕੇਸ਼ਵ ਗੋਇਲ ਨੂੰ ਡਾਇਰੈਕਟਰ ਸਕੂਲ ਸਿੱਖਿਆ(ਸੈਕੰਡਰੀ) ਪੰਜਾਬ ਅਤੇ ਵਾਧੂ ਚਾਰਜ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਐਸ.ਏ.ਐਸ. ਨਗਰ ਅਤੇ ਗੁਰਮੀਤ ਸਿੰਘ ਨੂੰ ਉਪ-ਪ੍ਰਮੁੱਖ ਸਕੱਤਰ/ਮੁੱਖ ਮੰਤਰੀ, ਪੰਜਾਬ ਲਗਾਇਆ ਗਿਆ ਹੈ | ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਪੰਜਾਬ ਦੇ ਚੀਫ ਡਾਇਰੈਕਟਰ ਪ੍ਰਨੀਤ ਕੁਮਾਰ ਸਿਨਹਾ ਵਲੋਂ ਜਾਰੀ ਹੁਕਮ ਮੁਤਾਬਿਕ ਰਵਜੋਤ ਗਰੇਵਾਲ ਆਈ.ਪੀ.ਐਸ. ਨੂੰ ਜਾਇੰਟ ਡਾਇਰੈਕਟਰ ਐਡਮਿਨ ਵਿਜੀਲੈਂਸ ਬਿਊਰੋ ਪੰਜਾਬ ਦੇ ਨਾਲ ਜਾਇੰਟ ਡਾਇਰੈਕਟਰ, ਆਈ.ਵੀ.ਸੀ. ਐਂਡ ਐਸ.ਯੂ. ਵਿਜੀਲੈਂਸ ਬਿਊਰੋ ਪੰਜਾਬ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਇਸੇ ਤਰ੍ਹਾਂ ਬਦਲੇ ਗਏ ਪੀ.ਪੀ.ਐਸ. ਅਧਿਕਾਰੀਆਂ ਵਿਚ ਜਗਤਪ੍ਰੀਤ ਸਿੰਘ ਨੂੰ ਐਸ.ਐਸ.ਪੀ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ, ਫਿਰੋਜ਼ਪੁਰ ਅਤੇ ਮਨਜੀਤ ਸਿੰਘ ਨੂੰ ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮਿ੍ਤਸਰ ਰੇਂਜ, ਅੰਮਿ੍ਤਸਰ ਲਗਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਵਪਾਰ ਜਾਂ ਊਰਜਾ ਖ਼ਰੀਦ ਨਾਲ ਸੰਬੰਧਿਤ ਫ਼ੈਸਲੇ ਸਿਰਫ਼ ਦੇਸ਼ ਦੇ ਹਿਤ ਵਿਚ ਹੀ ਕੀਤੇ ਜਾਣੇ ਚਾਹੀਦੇ ਹਨ-ਸੰਧਵਾਂ <br/> ਅਗਲੀ ਖ਼ਬਰ ਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
Ad Position 24