ਸਰਹਾਲੀ ਕਲਾਂ (ਤਰਨ ਤਾਰਨ), 6 ਮਾਰਚ (ਅਜੈ ਸਿੰਘ ਹੁੰਦਲ)-ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਸਾਹਿਬ ਦੇ ਪ੍ਰਬੰਧ ਅਧੀਨ ਗੁਰਦੁਆਰਾ ਭਾਈ ਬਾਲਾ ਜੀ ਬੰਗਲਾ ਪੰਡੋਰਾ ਜ਼ਿਲ੍ਹਾ ਸ਼ਿਵਪੁਰੀ (ਮੱਧ ਪ੍ਰਦੇਸ਼) ਵਿਖੇ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਤ ਬਾਬਾ ਹਾਕਮ ਸਿੰਘ ਦੀ ਅਗਵਾਈ ਵਿਚ ਹੋਲਾ-ਮਹੱਲਾ ਸਾਲਾਨਾ ਸਮਾਗਮ ਕਰਵਾਇਆ ਗਿਆ | ਸਾਰਾ ਦਿਨ ਧਾਰਮਿਕ ਦੀਵਾਨ ਸੱਜੇ | ਦੀਵਾਨ ਵਿਚ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ (ਸਾਬਕਾ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ), ਗਿਆਨੀ ਸਰਬਜੀਤ ਸਿੰਘ ਢੋਟੀਆਂ (ਮੁੱਖ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਅੰਮਿ੍ਤਸਰ) ਅਤੇ ਹੋਰ ਕਈ ਜਥਿਆਂ ਨੇ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ | ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ ਅਤੇ 105 ਪ੍ਰਾਣੀ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ | ਸੰਤ ਬਾਬਾ ਹਾਕਮ ਸਿੰਘ ਨੇ ਸਮੂਹ ਅੰਮਿ੍ਤ ਅਭਿਲਾਖੀਆਂ ਨੂੰ ਸਨਮਾਨਤ ਕੀਤਾ |