12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਅਕਾਲੀ ਦਲ (ਪੁਨਰ ਸੁਰਜੀਤ) 'ਚ ਮਤਭੇਤ ਨਹੀਂ ਹਨ-ਰੱਖੜਾ <br/>

Ad Position 21
No active advertisement
ਅਜੀਤ ਡੈਸਕ 07-03-2026
ਸਮਾਣਾ (ਪਟਿਆਲਾ), 6 ਮਾਰਚ (ਸਾਹਿਬ ਸਿੰਘ)-ਅਕਾਲੀ ਦਲ ਪੁਨਰ ਸੁਰਜੀਤੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਪੁਨਰ ਸੁਰਜੀਤੀ ਵਿਚ ਕਿਸੇ ਤਰ੍ਹਾਂ ਦੇ ਮਤਭੇਤ ਨਹੀਂ ਹਨ ਅਤੇ ਪੰਜਾਬ ਦੀ ਬਿਹਤਰੀ ਲਈ ਇਕਜੁੱਟ ਹੋ ਕੇ ਕੰਮ ਕਰ ਰਹੇ ਹਨ | ਰੱਖੜਾ ਨੇ ਟਾਵਰ ਮੋਰਚੇ ਦੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿਖੇ ਚੱਲ ਰਹੇ ਧਰਨੇ ਵਿਚ ਸ਼ਿਰਕਤ ਕਰਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਬੇੇਅਦਬੀਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ | ਉਨ੍ਹਾਂ ਆਖਿਆ ਕਰੀਬ 18 ਮਹੀਨਿਆਂ ਤੋਂ ਚੱਲ ਰਹੇ ਮੋਰਚੇ ਦੀ ਸਖ਼ਤ ਘਾਲਣਾ ਦੇ ਬਾਵਜੂਦ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕੀ | ਉਨ੍ਹਾਂ ਅਖਿਆ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਮਿਲ ਕੇ ਕਾਨੂੰਨ ਬਣਾਉਣਾ ਚਾਹੀਦਾ ਹੈ | ਇਸ ਮੌਕੇ ਮਨਜਿੰਦਰ ਸਿੰਘ ਰਾਣਾ, ਸਾਬਕਾ ਪ੍ਰਧਾਨ ਕਪੂਰ ਚੰਦ, ਸਾਬਕਾ ਚੇਅਰਮੈਨ ਅਸ਼ੋਕ ਮੋਦਗਿੱਲ ਅਤੇ ਹੋਰ ਸਥਾਨਕ ਆਗੂ ਤੇ ਵਰਕਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 36ਵਾਂ ਅੰਤਰਰਾਸ਼ਟਰੀ ਮਹਾਂ ਪਵਿੱਤਰ ਤਿੰਨ ਰੋਜ਼ਾ ਗੁਰਮਤਿ ਸਮਾਗਮ 20 ਤੋਂ <br/> ਅਗਲੀ ਖ਼ਬਰ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਮੱਧ ਪ੍ਰਦੇਸ਼ 'ਚ ਹੋਲਾ-ਮਹੱਲਾ ਮਨਾਇਆ <br/>
Ad Position 24