12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਚੰਡੀਗੜ੍ਹ 'ਚ ਕਾਰੋਬਾਰੀ ਤੋਂ 20 ਕਰੋੜ ਦੀ ਮੰਗੀ ਫਿਰੌਤੀ

Ad Position 21
No active advertisement
ਅਜੀਤ ਡੈਸਕ 07-03-2026
ਚੰਡੀਗੜ੍ਹ, 6 ਮਾਰਚ (ਕਪਿਲ ਵਧਵਾ)-ਸੈਕਟਰ-36 (ਡੀ) ਦੇ ਰਹਿਣ ਵਾਲੇ ਇਕ ਕਾਰੋਬਾਰੀ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੋਹ ਦੇ ਨਾਂਅ 'ਤੇ 20 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ | ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਲ ਕਰਕੇ ਕਾਰੋਬਾਰੀ ਨੂੰ ਪੈਸੇ ਨਾ ਦੇਣ ਦੀ ਸੂਰਤ ਵਿਚ ਗੰਭੀਰ ਅੰਜਾਮ ਭੁਗਤਣ ਦੀਆਂ ਧਮਕੀਆਂ ਦਿੱਤੀਆਂ ਗਈਆਂ | ਜਾਣਕਾਰੀ ਅਨੁਸਾਰ ਕਾਰੋਬਾਰੀ ਲੋਹਿਤ ਬਾਂਸਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 1 ਜਨਵਰੀ ਤੋਂ 14 ਫ਼ਰਵਰੀ ਦੇ ਦਰਮਿਆਨ ਉਸ ਨੂੰ ਕਈ ਵਾਰ ਵਿਦੇਸ਼ੀ ਨੰਬਰਾਂ ਤੋਂ ਵਾਟਸਐਪ ਕਾਲਾਂ ਆਈਆਂ | ਕਾਲ ਕਰਨ ਵਾਲੇ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈਰੀ ਬਾਕਸਰ ਦੱਸਦੇ ਹੋਏ 20 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ | ਇਸ ਦੌਰਾਨ ਪੈਸੇ ਨਾ ਦੇਣ ਦੀ ਸੂਰਤ ਵਿਚ ਉਸ ਨੂੰ ਜਾਨੋਂ ਮਾਰਨ ਅਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ ਗਈ | ਇਸ ਸਬੰਧੀ ਥਾਣਾ ਸੈਕਟਰ-36 ਦੀ ਪੁਲਿਸ ਨੇ ਸ਼ਿਕਾਇਤ ਅਤੇ ਕਾਲ ਡਿਟੇਲ ਦੇ ਆਧਾਰ 'ਤੇ ਹੈਰੀ ਬਾਕਸਰ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸੰਮਤੀ ਜ਼ੋਨ ਡੇਹਲੋਂ ਲਈ ਸਰਬਸੰਮਤੀ ਨਾਲ ਸਾਬੀ ਜਰਖੜ ਚੇਅਰਮੈਨ ਤੇ ਬੀਬੀ ਮਨਜੀਤ ਕੌਰ ਵਾਈਸ ਚੇਅਰਪਰਸਨ ਬਣੇ ਸਰਕਾਰ ਵਲੋ... ਅਗਲੀ ਖ਼ਬਰ ਬਜਟ ਇਜਲਾਸ 'ਚ ਮਨਪ੍ਰੀਤ ਸਿੰਘ ਇਯਾਲੀ ਵਲੋਂ ਅਨੁਪੂਰਕ ਮੰਗਾਂ ਹੋਣਗੀਆਂ ਪੇਸ਼
Ad Position 24