03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਬਜਟ ਵਿਚ ਔਰਤਾਂ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕੀਤਾ ਜਾਵੇਗਾ- ਸੰਧਵਾਂ <br/>

Ad Position 21
No active advertisement
ਅਜੀਤ ਡੈਸਕ 08-03-2026

ਸ਼ੇਰਪੁਰ, 7 ਮਾਰਚ (ਮੇਘ ਰਾਜ ਜੋਸ਼ੀ)–ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੇਰਪੁਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਬਜਟ ਵਿਚ ਔਰਤਾਂ ਦੀ ਭਲਾਈ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਤਰੱਕੀ ਅਤੇ ਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਬਜਟ ਵਿਚ ਇਸ ਸੰਬੰਧੀ ਕਈ ਮਹੱਤਵਪੂਰਨ ਯੋਜਨਾਵਾਂ ਲਿਆਂਦੀਆਂ ਜਾਣਗੀਆਂ | ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਜ਼ਿਆਦਾਤਰ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਬਾਕੀ ਰਹਿੰਦੇ ਵਾਅਦੇ ਵੀ ਜਲਦ ਪੂਰੇ ਕੀਤੇ ਜਾਣਗੇ | ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਆਪ ਆਗੂ ਠੇਕੇਦਾਰ ਚਮਨ ਸਿੰਗਲਾ, ਠੇਕੇਦਾਰ ਜੈ ਹਿੰਦ ਸਿੰਗਲਾ, ਮੱਖਣ ਬੜੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਵ ਵਿਆਹੁਤਾ ਦੀ ਗੋਲੀ ਮਾਰ ਕੇ ਹੱਤਿਆ ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਲੋਂ 7 ਹਲਕਾ ਇੰਚਾਰਜ ਲਗਾਏ <br/>
Ad Position 24
No active advertisement