ਚੰਡੀਗੜ੍ਹ, 7 ਮਾਰਚ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਤਹਿਤ 2,777 ਯੋਗ ਲਾਭਪਾਤਰੀਆਂ ਨੂੰ ਕੁੱਲ 14.16 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ | ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ | ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੀ ਸਹਾਇਤਾ ਲਈ ਵਚਨਬੱਧ ਹੈ, ਤਾਂ ਜੋ ਉਹ ਆਪਣੀਆਂ ਧੀਆਂ ਦੇ ਵਿਆਹ ਸਨਮਾਨ ਨਾਲ ਕਰ ਸਕਣ | ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ ਸ੍ਰੀ ਅੰਮਿ੍ਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਲੇਰਕੋਟਲਾ ਅਤੇ ਤਰਨ ਤਾਰਨ ਸਮੇਤ 15 ਜ਼ਿਲਿ੍ਹਆਂ ਤੋਂ ਪ੍ਰਾਪਤ ਹੋਈਆਂ ਅਰਜ਼ੀਆਂ ਵਿਚੋਂ 2,777 ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ |
ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਤਹਿਤ 14.16 ਕਰੋੜ ਜਾਰੀ - ਡਾ. ਬਲਜੀਤ ਕੌਰ
ਅਜੀਤ ਡੈਸਕ
08-03-2026