ਐੱਸ. ਏ. ਐੱਸ. ਨਗਰ, 7 ਮਾਰਚ (ਕਪਿਲ ਵਧਵਾ)-ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਮੁਹਾਲੀ ਅਦਾਲਤ 'ਚ ਪੇਸ਼ ਹੋਏ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੀ ਹਾਜ਼ਰ ਸਨ | ਅਦਾਲਤ ਵਿਚ ਪੇਸ਼ੀ ਦੌਰਾਨ ਮਜੀਠੀਆ ਦੇ ਵਕੀਲ ਡੀ. ਐਸ. ਸੋਬਤੀ ਵੀ ਹਾਜ਼ਰ ਰਹੇ | ਇਸ ਮੌਕੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਉਪਰੰਤ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 18 ਅਪ੍ਰੈਲ ਲਈ ਤੈਅ ਕੀਤੀ | ਅਦਾਲਤੀ ਕੰਪਲੈਕਸ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਦੂਜੀਆਂ ਪਾਰਟੀਆਂ ਦੇ ਕੁਝ ਆਗੂਆਂ ਵਾਂਗ ਰਾਤ ਦੇ ਹਨ੍ਹੇਰੇ ਵਿਚ ਸਰਕਾਰ ਨਾਲ ਸਮਝੌਤਾ ਕਰਨ ਵਾਲਿਆਂ 'ਚੋਂ ਨਹੀਂ ਹਨ |
ਮਜੀਠੀਆ ਮੁਹਾਲੀ ਅਦਾਲਤ 'ਚ ਹੋਏ ਪੇਸ਼ <br/>
ਅਜੀਤ ਡੈਸਕ
08-03-2026