ਜਖਵਾਲੀ, 7 ਮਾਰਚ (ਨਿਰਭੈ ਸਿੰਘ)-ਕੈਨੇਡਾ ਦੇ ਬਰੈਂਪਟਨ ਸ਼ਹਿਰ 'ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਬੀਬੀਪੁਰ ਦੀ 21 ਸਾਲਾ ਲੜਕੀ ਅਰਸ਼ਪ੍ਰੀਤ ਕੌਰ ਪੁੱਤਰੀ ਸੁਖਜੀਤ ਸਿੰਘ ਦੀ ਮੌਤ ਹੋ ਗਈ | ਇਸ ਸਬੰਧੀ ਪਿੰਡ ਦੇ ਸਾਬਕਾ ਸਰਪੰਚ ਇੰਦਰਜੀਤ ਸਿੰਘ ਬੀਬੀਪੁਰ ਨੇ ਦੱਸਿਆ ਕਿ ਅਰਸ਼ਪ੍ਰੀਤ ਕੌਰ ਆਪਣੇ ਭਰਾ ਸੰਤ ਪ੍ਰਕਾਸ਼ ਸਿੰਘ ਨਾਲ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਰਹਿ ਰਹੀ ਸੀ | ਉਹ ਕਰੀਬ 2 ਸਾਲ ਪਹਿਲਾਂ ਸਟੱਡੀ ਵੀਜ਼ੇ 'ਤੇ ਕੈਨੇਡਾ ਗਈ ਸੀ ਤੇ ਜਦ ਉਹ ਕੰਮ 'ਤੇ ਜਾਣ ਲਈ ਘਰੋਂ ਨਿਕਲੀ ਤਾਂ ਰਸਤੇ 'ਚ ਹੋਏ ਇਕ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ |
ਕੈਨੇਡਾ 'ਚ ਸੜਕ ਹਾਦਸੇ ਦੌਰਾਨ ਲੜਕੀ ਦੀ ਮੌਤ <br/>
ਅਜੀਤ ਡੈਸਕ
08-03-2026