28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰੇ ਸਰਕਾਰ - ਜੈ ਇੰਦਰ ਕੌਰ <br/>

Ad Position 21
No active advertisement
ਅਜੀਤ ਡੈਸਕ 09-03-2026

ਚੰਡੀਗੜ੍ਹ, 8 ਮਾਰਚ (ਸੰਦੀਪ ਕੁਮਾਰ ਮਾਹਨਾ)–ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਪੇਸ਼ ਕੀਤੇ ਗਏ ਬਜਟ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪਿਛਲੇ ਚਾਰ ਸਾਲਾਂ ਦੌਰਾਨ ਬਣਦੀ ਕੁੱਲ ਰਕਮ 48 ਹਜ਼ਾਰ ਰੁਪਏ ਤੁਰੰਤ ਜਾਰੀ ਕਰੇ ਅਤੇ 18 ਸਾਲ ਤੋਂ ਵੱਧ ਉਮਰ ਦੀ ਹਰ ਅÏਰਤ ਨੂੰ ਬਿਨਾਂ ਕਿਸੇ ਸ਼ਰਤ ਦੇ ਇਹ ਲਾਭ ਦਿੱਤਾ ਜਾਵੇ | ਬੀਬਾ ਜੈ ਇੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਵਾਰ ਫਿਰ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਸੂਬੇ ਦੀਆਂ ਅÏਰਤਾਂ ਨਾਲ ਵਿਸ਼ਵਾਸਘਾਤ ਕੀਤਾ ਹੈ | ਉਨ੍ਹਾਂ ਕਿਹਾ ਕਿ ਚਾਰ ਸਾਲਾਂ ਤੱਕ ਅÏਰਤਾਂ ਨੂੰ ਉਡੀਕ ਕਰਵਾਉਣ ਤੋਂ ਬਾਅਦ ਹੁਣ ਕੇਵਲ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕਰਨਾ ਉਨ੍ਹਾਂ ਨਾਲ ਮਜ਼ਾਕ ਦੇ ਬਰਾਬਰ ਹੈ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ 10 ਮਾਰਚ ਨੂੰ ਬਰਨਾਲੇ ਵਿਚ ਮਹਾਂ ਪੰਚਾਇਤ ਕਰੇਗਾ- ਲੱਖੋਵਾਲ <br/> ਅਗਲੀ ਖ਼ਬਰ 2 ਬਿਸਵੇ ਥਾਂ ਕਾਰਨ ਹੋਏ ਝਗੜੇ ਦੌਰਾਨ ਇਕ ਵਿਅਕਤੀ ਦੀ ਮੌਤ <br/>
Ad Position 24