28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਹੋਈਆਂ ਅਲਰਟ <br/>

Ad Position 21
No active advertisement
ਅਜੀਤ ਡੈਸਕ 09-03-2026

ਚੰਡੀਗੜ੍ਹ, 8 ਮਾਰਚ (ਕਪਿਲ ਵਧਵਾ)-ਪੰਜਾਬ ਵਿਧਾਨ ਸਭਾ ਵਿਖੇ ਐਤਵਾਰ ਨੂੰ ਸੂਬਾ ਸਰਕਾਰ ਵਲੋਂ ਬਜਟ ਪੇਸ਼ ਕਰਨ ਤੋਂ ਪਹਿਲਾਂ ਸੁਰੱਖਿਆ ਨਾਲ ਜੁੜੀ ਇਕ ਵੱਡੀ ਖ਼ਬਰ ਸਾਹਮਣੇ ਆਈ | ਜਾਣਕਾਰੀ ਅਨੁਸਾਰ ਕੁਝ ਸਮਾਜ ਵਿਰੋਧੀ ਤੱਤਾਂ ਵਲੋਂ ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ | ਮਿਲੀ ਜਾਣਕਾਰੀ ਮੁਤਾਬਕ ਅੱਜ ਤੜਕੇ ਕਰੀਬ ਸਵਾ ਸੱਤ ਵਜੇ ਈ-ਮੇਲ ਰਾਹੀਂ ਪੰਜਾਬ ਵਿਧਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਪ੍ਰਾਪਤ ਹੋਈ | ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਖ਼ਾਲਿਸਤਾਨ ਨੈਸ਼ਨਲ ਆਰਮੀ ਦੇ ਇੰਜੀਨੀਅਰ ਗੁਰਨਾਖ ਸਿੰਘ ਰੁਕਣ ਸ਼ਾਹਵਾਲਾ ਦੇ ਨਾਮ ਤੋਂ ਭੇਜੀ ਗਈ | ਹਾਲਾਂਕਿ ਇਸ ਈ-ਮੇਲ ਦੀ ਅਧਿਕਾਰਿਤ ਤੌਰ 'ਤੇ ਹਾਲੇ ਪੁਸ਼ਟੀ ਨਹੀਂ ਹੋ ਸਕੀ | ਧਮਕੀ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿਚ ਆ ਗਈਆਂ | ਵਿਧਾਨ ਸਭਾ ਪਰਿਸਰ ਅਤੇ ਆਲੇ ਦੁਆਲੇ ਦੇ ਇਲਾਕੇ ਵਿਚ ਪੁਲਿਸ ਵਲੋਂ ਸਖ਼ਤ ਤਲਾਸ਼ੀ ਮੁਹਿੰਮ ਚਲਾਈ ਗਈ | ਬੰਬ ਸਕੁਐਡ, ਡਾਗ ਸਕੂਐਡ ਅਤੇ ਹੋਰ ਸੁਰੱਖਿਆ ਦਲਾਂ ਨੇ ਪੂਰੇ ਇਲਾਕੇ ਦੀ ਬਾਰੀਕੀ ਨਾਲ ਜਾਂਚ ਕੀਤੀ | ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ | ਸੁਰੱਖਿਆ ਏਜੰਸੀਆਂ ਵਲੋਂ ਧਮਕੀ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮਾਮਲੇ ਦੀ ਗੰਭੀਰਤਾ ਨਾਲ ਤਫ਼ਤੀਸ਼ ਜਾਰੀ ਹੈ | ਬਜਟ ਸੈਸ਼ਨ ਨੂੰ ਧਿਆਨ ਵਿਚ ਰੱਖਦਿਆਂ ਸੁਰੱਖਿਆ ਪ੍ਰਬੰਧ ਹੋਰ ਵੀ ਸਖਤ ਕਰ ਦਿੱਤੇ ਗਏ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਬਜਟ ਪੇਸ਼ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਗੈਂਗਸਟਰ ਗੋਲਡੀ ਬਰਾੜ ਦੀ ਮਾਤਾ ਦੀ ਰੰਗਸਾਜ਼ੀ ਕੇਸ 'ਚ ਜ਼ਮਾਨਤ ਮਨਜ਼ੂਰ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ 10 ਮਾਰਚ ਨੂੰ ਬਰਨਾਲੇ ਵਿਚ ਮਹਾਂ ਪੰਚਾਇਤ ਕਰੇਗਾ- ਲੱਖੋਵਾਲ <br/>
Ad Position 24