28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਤਰਨ ਤਾਰਨ ਵਿਖੇ ਭੇਦਭਰੇ ਹਾਲਾਤ ਵਿਚ ਭੈਣ-ਭਰਾ ਦੀ ਮੌਤ <br/>

Ad Position 21
No active advertisement
ਦਾਨਿਕਾ ਤੇ ਆਰਵ ਦੀਆਂ ਪੁਰਾਣੀਆਂ ਤਸਵੀਰਾਂ |<br/> 09-03-2026

ਤਰਨ ਤਾਰਨ, 8 ਮਾਰਚ (ਹਰਿੰਦਰ ਸਿੰਘ)-ਤਰਨ ਤਾਰਨ ਦੇ ਰਹਿਣ ਵਾਲੇ ਭੈਣ-ਭਰਾ ਦੀ ਭੇਦਭਰੇ ਹਾਲਤਾਂ ਵਿਚ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰਾਤ ਦੇ ਸਮੇਂ ਉਨ੍ਹਾਂ ਨੇ ਤਰਨ ਤਾਰਨ ਵਿਖੇ ਇਕ ਰੇਹੜੀ ਤੋਂ ਮੋਮੋਜ਼ ਅਤੇ ਚਾਂਪਾਂ ਲਈਆਂ ਸਨ ਅਤੇ ਇਹ ਚਾਂਪਾਂ ਖਾਣ ਨਾਲ ਦੋਨਾਂ ਬੱਚਿਆਂ ਦੀ ਹਾਲਤ ਵਿਗੜ ਗਈ ਅਤੇ ਸਵੇਰ ਦੇ ਸਮੇਂ ਉਨ੍ਹਾਂ ਦੀ ਮੌਤ ਹੋ ਗਈ | ਇਸ ਸੰਬੰਧ ਵਿਚ ਥਾਣਾ ਸਿਟੀ ਦੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇਣ ਤੋਂ ਬਾਅਦ ਪੁਲਿਸ ਨੇ ਮੋਮੋਜ਼ ਅਤੇ ਚਾਂਪਾਂ ਵੇਚਣ ਵਾਲੇ ਨੂੰ ਹਿਰਾਸਤ ਵਿਚ ਲੈ ਕੇ ਦੋਨਾਂ ਬੱਚਿਆਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਤਰਨ ਤਾਰਨ ਭੇਜ ਦਿੱਤਾ ਹੈ | ਤਰਨ ਤਾਰਨ ਵਾਸੀ ਨੇਹਾ ਅਤੇ ਵਿਸ਼ਾਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਬੱਚੇ ਦਾਨਿਕਾ (9), ਜੋ ਕਿ ਤੀਸਰੀ ਜਮਾਤ ਵਿਚ ਪੜ੍ਹਦੀ ਹੈ ਅਤੇ ਆਰਵ (6) ਪਹਿਲੀ ਕਲਾਸ ਦਾ ਵਿਦਿਆਰਥੀ ਸੀ | ਬੀਤੀ ਰਾਤ ਉਨ੍ਹਾਂ ਚਾਂਪਾਂ ਤੇ ਮੋਮੋਜ਼ ਖਾਧੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ ਤੇ ਹਾਲਤ ਵਿਗੜ ਗਈ, ਫਿਰ ਬੱਚਿਆਂ ਨੂੰ ਦਵਾਈ ਵੀ ਦਿੱਤੀ | ਸਵੇਰੇ ਜਦ ਉਨ੍ਹਾਂ ਨੇ ਲੜਕੇ ਆਰਵ ਤੇ ਲੜਕੀ ਦਾਨਿਕਾ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ | ਇਸ ਸੰਬੰਧ ਵਿਚ ਥਾਣਾ ਸਿਟੀ ਦੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇਣ ਤੋਂ ਬਾਅਦ ਪੁਲਿਸ ਨੇ ਰੇਹੜੀ ਵਾਲੇ ਨੂੰ ਹਿਰਾਸਤ ਵਿਚ ਲੈ ਲਿਆ ਹੈ | ਡੀ.ਐਸ.ਪੀ. ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਇਸ ਸੰਬੰਧ ਵਿਚ ਮਿ੍ਤਕ ਬੱਚਿਆਂ ਦੇ ਮਾਤਾ-ਪਿਤਾ ਦੇ ਬਿਆਨ ਦਰਜ ਕਰ ਲਏ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬਜਟ 'ਚ ਪੇਂਡੂ ਵਿਕਾਸ ਤੇ ਸੈਰ-ਸਪਾਟੇ ਨੂੰ ਮਿਲੇਗਾ ਵੱਡਾ ਹੁਲਾਰਾ - ਤਰੁਨਪ੍ਰੀਤ ਸਿੰਘ ਸੌਂਦ <br/> ਅਗਲੀ ਖ਼ਬਰ ਵਿਧਾਨ ਸਭਾ ਵੱਲ ਰੋਸ ਮਾਰਚ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਚੰਡੀਗੜ੍ਹ ਪੁਲਿਸ ਵਲੋਂ ਜਲ ਤੋਪਾਂ ਤੇ ਅੱਥਰੂ ਗੈ...
Ad Position 24