28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੰਜਾਬ ਬਜਟ 'ਚ ਪੇਂਡੂ ਵਿਕਾਸ ਤੇ ਸੈਰ-ਸਪਾਟੇ ਨੂੰ ਮਿਲੇਗਾ ਵੱਡਾ ਹੁਲਾਰਾ - ਤਰੁਨਪ੍ਰੀਤ ਸਿੰਘ ਸੌਂਦ <br/>

Ad Position 21
No active advertisement
ਅਜੀਤ ਡੈਸਕ 09-03-2026
ਚੰਡੀਗੜ੍ਹ, 8 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਵਿਚ ਬਜਟ ਪੇਸ਼ ਹੋਣ ਮਗਰੋਂ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਬਜਟ ਵਿਚ ਪੇਂਡੂ ਖੇਤਰਾਂ ਦੇ ਵਿਕਾਸ ਵਿਚ ਹੋਰ ਤੇਜ਼ੀ ਲਿਆਉਣ ਲਈ ਅਹਿਮ ਪੇਂਡੂ ਭਲਾਈ ਸਕੀਮਾਂ ਲਈ ਢੁੱਕਵੇਂ ਬਜਟ ਪ੍ਰਬੰਧ ਕੀਤੇ ਹਨ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬਜਟ 'ਚ ਪੇਂਡੂ ਵਿਕਾਸ ਤੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ, ਜਿਸ ਨਾਲ ਇਹ ਗੱਲ ਵੀ ਸਾਫ਼ ਹੋ ਗਈ ਹੈ ਕਿ 'ਆਪ' ਸਰਕਾਰ ਨੇ ਪੇਂਡੂ ਜਨ-ਜੀਵਨ ਨੂੰ ਮਜ਼ਬੂਤ ਕਰਨ ਲਈ ਬਜਟ 'ਚ ਵੱਡਾ ਉਪਰਾਲਾ ਕੀਤਾ ਹੈ | ਮੰਤਰੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਧੀਨ ਪੇਂਡੂ ਰਿਹਾਇਸ਼ ਲਈ ਅਲਾਟਮੈਂਟ ਦਾ ਵੀ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਨ ਵਿਚ ਕਾਫ਼ੀ ਤੇਜ਼ੀ ਲਿਆਂਦੀ ਹੈ ਅਤੇ ਮੌਜੂਦਾ ਸਾਲ ਦੌਰਾਨ ਲਗਭਗ 76000 ਪਰਿਵਾਰਾਂ ਨੂੰ ਰਿਹਾਇਸ਼ ਸਹਾਇਤਾ ਦਿੱਤੀ ਗਈ ਹੈ, ਜਿਸ ਵਿਚ ਲਗਭਗ 30000 ਹੜ੍ਹ ਪ੍ਰਭਾਵਿਤ ਪਰਿਵਾਰ ਵੀ ਸ਼ਾਮਿਲ ਹਨ | ਸੌਂਦ ਨੇ ਕਿਹਾ ਕਿ ਮੌਜੂਦਾ ਸਾਲ ਦੌਰਾਨ ਇਸ ਯੋਜਨਾ ਤਹਿਤ ਲਗਭਗ 1100 ਕਰੋੜ ਰੁਪਏ ਪਹਿਲਾਂ ਹੀ ਖਰਚ ਕੀਤੇ ਜਾ ਚੁੱਕੇ ਹਨ, ਜਿਸ ਨਾਲ ਪੇਂਡੂ ਕਾਮਿਆਂ ਲਈ ਲਗਭਗ 223 ਲੱਖ ਦਿਹਾੜੀਆਂ ਦਾ ਰੁਜ਼ਗਾਰ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ <br/> ਅਗਲੀ ਖ਼ਬਰ ਤਰਨ ਤਾਰਨ ਵਿਖੇ ਭੇਦਭਰੇ ਹਾਲਾਤ ਵਿਚ ਭੈਣ-ਭਰਾ ਦੀ ਮੌਤ <br/>
Ad Position 24