28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਔਰਤਾਂ ਲਈ ਪੈਨਸ਼ਨ ਸਰਕਾਰ ਦੀ ਲਿਫਾਫੇਬਾਜ਼ੀ-ਢੀਂਡਸਾ

Ad Position 21
No active advertisement
ਅਜੀਤ ਡੈਸਕ 09-03-2026

ਸੰਗਰੂਰ, 8 ਮਾਰਚ (ਸੁਖਵਿੰਦਰ ਸਿੰਘ ਫੁੱਲ) - ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅੱਜ ਵਿਧਾਨ ਸਭਾ ਵਿਚ ਸਰਕਾਰ ਵਲੋਂ ਪੇਸ਼ ਕੀਤੇ ਬਜਟ ਵਿਚ ਔਰਤਾਂ ਲਈ ਜਾਰੀ ਕੀਤੀ ਪੈਨਸ਼ਨ ਸਕੀਮ ਲਿਫਾਫੇਬਾਜ਼ੀ ਤੋਂ ਵੱਧ ਕੁਝ ਨਹੀਂ | ਅੱਜ ਇੱਥੇ ਅਜੀਤ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਸਾਰ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ ਤੇ ਹੁਣ ਸਵਾ ਚਾਰ ਸਾਲ ਪਿੱਛੋਂ ਇਹ ਪੈਨਸ਼ਨ ਸ਼ੁਰੂ ਕਰਨ ਦੀ ਗੱਲ ਆਖੀ ਗਈ ਹੈ | ਉਨ੍ਹਾਂ ਕਿਹਾ ਕਿ ਜੇ ਸਰਕਾਰ ਸੱਚਮੁੱਚ ਗੰਭੀਰ ਹੈ ਤਾਂ ਪੂਰੇ ਪੰਜ ਸਾਲ ਦੀ ਪੈਨਸ਼ਨ ਦੇਣੀ ਚਾਹੀਦੀ ਹੈ | ਇਸ ਮੌਕੇ ਤੇਜਾ ਸਿੰਘ ਕਮਾਲਪੁਰ, ਏ.ਪੀ. ਸਿੰਘ ਬਾਬਾ ਅਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਤਣਾਅ ਦੇ ਬਾਵਜੂਦ ਸਾਉਣੀ ਦੀਆਂ ਫ਼ਸਲਾਂ ਲਈ ਲੋੜੀਂਦਾ ਖਾਦ ਭੰਡਾਰ ਮੌਜੂਦ <br/> ਅਗਲੀ ਖ਼ਬਰ ਸੂਬਾ ਸਰਕਾਰ ਦਾ ਬਜਟ ਅਸਲ ਹਕੀਕਤ ਤੋਂ ਦੂਰ : ਪ੍ਰੇਮ ਸਿੰਘ ਚੰਦੂਮਾਜਰਾ
Ad Position 24