ਅੰਮਿ੍ਤਸਰ, 8 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿਚ ਪੁਲਿਸ ਨੇ ਕੌਮਾਂਤਰੀ ਮਹਿਲਾ ਦਿਵਸ ਮਨਾਉਣ ਲਈ ਇਕ ਯੋਜਨਾਬੱਧ ਰੈਲੀ ਤੋਂ ਪਹਿਲਾਂ ਮਹਿਲਾ ਅਧਿਕਾਰ ਕਾਰਕੁਨਾਂ ਵਿਰੁੱਧ ਕਾਰਵਾਈ ਕਰਦਿਆਂ ਦਰਜਨਾਂ ਔਰਤਾਂ ਨੂੰ ਹਿਰਾਸਤ 'ਚ ਲੈ ਲਿਆ ਹੈ | ਗਿ੍ਫ਼ਤਾਰ ਕੀਤੀਆਂ ਗਈਆਂ ਔਰਤਾਂ 'ਚ ਮਾਰਚ ਦੀਆਂ ਮੈਂਬਰ ਅਤੇ ਹੋਰ ਮਹਿਲਾ ਅਧਿਕਾਰ ਕਾਰਕੁਨ ਸ਼ਾਮਿਲ ਹਨ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਰਕੁਨਾਂ ਨੂੰ ਰਾਜਧਾਨੀ 'ਚ ਇਕ ਸੁਪਰਮਾਰਕੀਟ ਦੇ ਨੇੜੇ ਹਿਰਾਸਤ ਵਿਚ ਲਿਆ ਗਿਆ | ਉਨ੍ਹਾਂ ਕਿਹਾ ਕਿ ਔਰਤਾਂ ਦੇ ਹੱਕਾਂ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਦਾ ਇਰਾਦਾ ਨੈਸ਼ਨਲ ਪ੍ਰੈੱਸ ਕਲੱਬ ਵੱਲ ਮਾਰਚ ਕਰਨ ਦਾ ਸੀ, ਪਰ ਵੱਡੀ ਗਿਣਤੀ 'ਚ ਪੁਲਿਸ ਉੱਥੇ ਪਹਿਲਾਂ ਹੀ ਮੌਜੂਦ ਸੀ | ਜਿਵੇਂ ਹੀ ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਅਤੇ ਹਿਰਾਸਤ ਵਿਚ ਲੈ ਲਿਆ |
ਪਾਕਿ 'ਚ ਕੌਮਾਂਤਰੀ ਮਹਿਲਾ ਦਿਵਸ ਮੌਕੇ ਦਰਜਨਾਂ ਔਰਤਾਂ ਗਿ੍ਫ਼ਤਾਰ <br/>
ਅਜੀਤ ਡੈਸਕ
09-03-2026