ਸੁਨਾਮ ਊਧਮ ਸਿੰਘ ਵਾਲਾ 8 ਮਾਰਚ (ਰੁਪਿੰਦਰ ਸਿੰਘ ਸੱਗੂ)-ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਲੋਂ ਮੋਰਚੇ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਦੇਸ਼ ਦੇ ਕਿਸਾਨਾਂ ਨੂੰ ਆਪਣੀਆਂ ਮੰਗਾਂ ਪ੍ਰਤੀ ਜਾਗਰੂਕ ਕਰਨ ਸ਼ੁਰੂ ਕੀਤੀ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਦੀ ਕਿਸਾਨ ਜਾਗਿ੍ਤੀ ਯਾਤਰਾ ਦਾ ਪੰਜਾਬ ਦੇ ਸੁਨਾਮ ਵਿਚ ਦਾਖਲ ਹੋਣ 'ਤੇ ਬੀ.ਕੇ.ਯੂ. ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ, ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ 'ਚ ਸੈਂਕੜੇ ਕਾਰਾਂ ਟਰੈਕਟਰਾਂ ਦਾ ਕਾਫ਼ਲਾ ਲੈ ਕੇ ਪਹੁੰਚੇ | ਕਿਸਾਨਾਂ ਵਲੋਂ ਪੂਰੇ ਢੋਲ ਢਮੱਕੇ ਨਾਲ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ | ਇਸ ਯਾਤਰਾ ਵਿਚ ਸ਼ਾਮਿਲ ਐਸ.ਕੇ.ਐਮ. ਗੈਰ ਸਿਆਸੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਸ਼ਾਂਤਾ ਕੁਮਾਰ, ਅਭਿਮੰਨਿਊ ਕੋਹਾੜ, ਅਰੁਣ ਪਟੇਲ, ਸੁਰੇਸ਼ ਪਾਟਿਲ, ਸੋਨਵੀਰ ਸਿੰਘ, ਇੰਦਰਜੀਤ ਪੰਨੀਵਾਲਾ, ਮਹਾਂਵੀਰ ਸਹਾਰਨ, ਹਰਸ਼ਦੀਪ ਸਿੰਘ ਗਿੱਲ, ਸੰਤੋਸ਼ ਨਾਗਰ, ਮੋਨੀਸ਼ ਰਾਜਪੂਤ, ਬੀਕੇਯੂ ਸਿੱਧੂਪੁਰ ਦੇ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ, ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਦਾ ਜ਼ਿਲ੍ਹਾ ਕਮੇਟੀ ਵਲੋਂ ਲੋਈ ਤੇ ਗੁਲਦਸਤਾ ਭੇਟ ਕਰਕੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਇਹ ਯਾਤਰਾ 7 ਫਰਵਰੀ ਨੂੰ ਤਾਮਿਲਨਾਡੂ (ਕੰਨਿਆ ਕੁਮਾਰੀ) ਤੋਂ ਸ਼ੁਰੂ ਹੋ ਕੇ ਕਰਨਾਟਕਾ, ਆਂਧਰਾ ਪ੍ਰਦੇਸ਼, ਤੇਲਗਾਨਾ, ਮਹਾਰਾਸ਼ਟਰ, ਮੱਧ ਪ੍ਰਦੇਸ਼, ਯੂ.ਪੀ., ਹਰਿਆਣਾ, ਰਾਜਸਥਾਨ ਹੋ ਕੇ 6 ਮਾਰਚ ਨੂੰ ਪੰਜਾਬ ਪਹੁੰਚੀ ਹੈ ਜੋ ਕਸ਼ਮੀਰ ਪਹੁੰਚ ਕੇ ਸਮਾਪਤ ਹੋਵੇਗੀ, ਯਾਤਰਾ ਨੂੰ ਹਰ ਸਟੇਟ ਵਿੱਚ ਕਿਸਾਨਾਂ ਦਾ ਭਰਵਾਂ ਸਮਰਥਨ ਮਿਲਿਆ ਹੈ | ਪਿਛਲੇ ਦੋ ਦਿਨ ਤੋਂ ਪੰਜਾਬ ਅੰਦਰ ਵੀ ਕਿਸਾਨ ਵੱਡੀ ਗਿਣਤੀ 'ਚ ਟਰੈਕਟਰਾਂ ਕਾਰਾਂ ਦੇ ਕਾਫਲਿਆਂ ਨਾਲ ਪਿੰਡ ਪਿੰਡ ਤੋਂ ਯਾਤਰਾ ਵਿਚ ਸ਼ਾਮਿਲ ਹੋ ਕੇ ਅਗਲੇ ਵੱਡੇ ਸੰਘਰਸ਼ ਵਿੱਢਣ ਲਈ ਲਾਮਬੰਦ ਹੋਣ ਦੀ ਗਵਾਹੀ ਭਰ ਰਹੇ ਹਨ | ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਐਮਐਸਪੀ ਗਰੰਟੀ ਕਾਨੂੰਨ ਬਣਾਉਣਾ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ ਤੇ ਸਮੁੱਚੀ ਕਾਰਜ ਮੁਕਤੀ ਹੋਣਾ ਅਤੀ ਜ਼ਰੂਰੀ ਹੈ | ਡੱਲੇਵਾਲ ਨੇ ਕਿਹਾ ਕਿ 19 ਮਾਰਚ ਨੂੰ ਦਿੱਲੀ ਦੇ ਰਾਮ-ਲੀਲ੍ਹਾ ਗਰਾਊਾਡ 'ਚ ਦੇਸ਼ ਭਰ 'ਚੋਂ ਲੱਖਾਂ ਕਿਸਾਨਾਂ ਦਾ ਇਕੱਠ ਕਰਕੇ ਕੇਂਦਰ ਸਰਕਾਰ ਨੂੰ ਟਰੇਲਰ ਦਿਖਾਇਆ ਜਾਵੇਗਾ ਤੇ ਆਉਣ ਵਾਲੇ ਸਮੇਂ 'ਚ ਇੱਕ ਵੱਡਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਕੇਵਲ ਸਿੰਘ ਜਵੰਧਾ, ਭੂਰਾ ਸਿੰਘ ਸਲੇਮਗੜ੍ਹ, ਕਰਮਜੀਤ ਸਿੰਘ ਬਾਲਦ ਕਲਾਂ, ਜਸਵੰਤ ਸਿੰਘ ਛਾਹੜ, ਰਾਮਫਲ ਸਿੰਘ ਜਲੂਰ, ਕਸ਼ਮੀਰ ਸਿੰਘ ਉਗਰਾਹਾਂ, ਨਿਰਭੈ ਸਿੰਘ ਕੱਲਰ ਭੈਣੀ, ਨਾਹਰ ਸਿੰਘ ਸਿੰਘ ਸ਼ਾਹਪੁਰ ਕਲਾਂ, ਹਰਜਿੰਦਰ ਸਿੰਘ ਮਹਿਲਾ, ਦਰਸ਼ਨ ਸਿੰਘ ਮਹਿਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਕੱਢੀ ਜਾ ਰਹੀ ਕਿਸਾਨ ਜਾਗਿ੍ਤੀ ਯਾਤਰਾ ਦਾ ਪੰਜਾਬ ਪੁੱਜਣ 'ਤੇ ਭਰਵਾਂ ਸਵਾਗਤ <br/>
ਅਜੀਤ ਡੈਸਕ
09-03-2026