28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸਰਕਾਰ ਆਪਣੇ ਆਖਰੀ ਬਜਟ ਵਿਚ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਪੂਰੀਆਂ ਕਰਨ ਤੋਂ ਭੱਜੀ: ਐਨ.ਕੇ.ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 09-03-2026

ਚੰਡੀਗੜ੍ਹ, 8 ਮਾਰਚ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਆਪਣੇ ਆਖ਼ਰੀ ਬਜਟ ਵਿਚ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਤੋਂ ਭੱਜ ਗਈ ਹੈ ਤੇ ਇਸਨੇ ਕਿਸਾਨਾਂ, ਔਰਤਾਂ, ਨੌਜਵਾਨਾਂ, ਗਰੀਬਾਂ, ਸਰਕਾਰੀ ਮੁਲਾਜ਼ਮਾਂ, ਵਪਾਰ ਤੇ ਉਦਯੋਗ ਵਾਸਤੇ ਕੱਖ ਵੀ ਨਹੀਂ ਐਲਾਨਿਆ | ਅੱਜ ਇਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਤੇ ਵਪਾਰ ਤੇ ਉਦਯੋਗ ਵਿੰਗ ਦੇ ਚੇਅਰਮੈਨ ਸ੍ਰੀ ਐਨ.ਕੇ. ਸ਼ਰਮਾ ਨੇ ਕਿਹਾ ਕਿ ਇਹ ਲੋਕਤੰਤਰ ਲਈ ਕਾਲਾ ਦਿਨ ਹੈ ਜਦੋਂ ਵਿਧਾਨ ਸਭਾ ਨੂੰ ਆਪ ਰੈਲੀ ਵਿਚ ਬਦਲ ਦਿੱਤਾ ਗਿਆ ਹੈ | ਸ੍ਰੀ ਸ਼ਰਮਾ ਨੇ ਕਿਹਾ ਕਿ ਨੌਜਵਾਨਾਂ ਨਾਲ ਕੀਤੇ ਵਾਅਦੇ ਮੁਤਾਬਕ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਨਹੀਂ ਦਿੱਤਾ ਗਿਆ | ਸ੍ਰੀ ਸ਼ਰਮਾ ਨੇ ਕਿਹਾ ਕਿ ਬਜਟ ਵਿਚ ਸਰਕਾਰੀ ਮੁਲਾਜ਼ਮਾਂ ਵਾਸਤੇ ਇਕ ਸ਼ਬਦ ਵੀ ਨਹੀਂ ਆਖਿਆ ਗਿਆ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਜਾਂ ਫਿਰ 16 ਫੀਸਦੀ ਮਹਿੰਗਾਈ ਭੱਤੇ ਦੀ ਅਦਾਇਗੀ ਜਾਂ ਤਨਖਾਹਾਂ ਵਿਚ ਵਾਧੇ ਵਾਸਤੇ ਕੋਈ ਪੈਸਾ ਨਹੀਂ ਰੱਖਿਆ ਗਿਆ | ਅਕਾਲੀ ਆਗੂ ਨੇ 'ਆਪ' ਸਰਕਾਰ ਵਲੋਂ ਹਰ ਸਾਲ ਅÏਸਤਨ 33 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣ ਅਤੇ ਕੁੱਲ ਕਰਜ਼ਾ 4.17 ਲੱਖ ਕਰੋੜ ਰੁਪਏ ਤੱਕ ਪਹੁੰਚਾਉਣ ਦੀ ਵੀ ਨਿਖੇਧੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਈਰਾਨ-ਇਜ਼ਰਾਈਲ ਦੀ ਜੰਗ ਨਾਲ ਪਲਾਸਟਿਕ ਦੇ ਸਾਮਾਨ ਦੀਆਂ ਕੀਮਤਾਂ 'ਚ ਭਾਰੀ ਵਾਧਾ <br/> ਅਗਲੀ ਖ਼ਬਰ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਕੱਢੀ ਜਾ ਰਹੀ ਕਿਸਾਨ ਜਾਗਿ੍ਤੀ ਯਾਤਰਾ ਦਾ ਪੰਜਾਬ ਪੁੱਜਣ 'ਤੇ ਭਰਵਾਂ ਸਵਾਗਤ <br/>...
Ad Position 24