ਚੰਡੀਗੜ੍ਹ, 8 ਮਾਰਚ (ਮਾਨ)-ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਬਜਟ ਵਿਚ ਅਜਿਹਾ ਕੁਝ ਵੀ ਨਹੀਂ ਜਿਸ ਨਾਲ ਪੰਜਾਬ ਨੂੰ ਆਰਥਿਕ ਪੱਖੋਂ ਫਾਇਦਾ ਹੋਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਔਰਤਾਂ ਨਾਲ ਕੀਤੇ ਵਾਅਦੇ ਪ੍ਰਤੀ ਮਹੀਨਾ 1000 ਦੇਣ ਨੂੰ ਲੈ ਕੇ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਗਿਆ ਤੇ ਬਜਟ ਵਿਚ ਵੀ ਐਲਾਨ ਕਰ ਦਿੱਤਾ ਗਿਆ ਪਰ ਸਰਕਾਰ ਜੇਕਰ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕਰਨਾ ਚਾਹੁੰਦੀ ਹੈ ਤਾਂ ਪਿਛਲੇ ਚਾਰ ਸਾਲਾਂ ਦੇ ਬਣਦੇ 48 ਹਜ਼ਾਰ ਰੁਪਏ ਵੀ ਖਾਤਿਆਂ ਵਿਚ ਪਾਏ ਜਾਣ |
ਵਾਅਦਾ ਪੂਰਾ ਕਰਦੇ ਹੋਏ ਸਰਕਾਰ 48 ਹਜ਼ਾਰ ਦੀ ਰਾਸ਼ੀ ਦੇਵੇ-ਸੰਦੀਪ ਜਾਖੜ
ਅਜੀਤ ਡੈਸਕ
09-03-2026