ਚੰਡੀਗੜ੍ਹ, 8 ਮਾਰਚ (ਅਜੀਤ ਬਿਊਰੋ)-'ਆਪ' ਦੇ ਜਨਰਲ ਸਕੱਤਰ ਅਤੇ ਪੰਜਾਬ ਵਿਰਾਸਤ ਤੇ ਸੈਰ-ਸਪਾਟਾ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਰੰਟੀਆਂ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਐਲਾਨ ਕਰਨਾ ਨਹੀਂ ਹੈ, ਸਗੋਂ ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਵੀ ਲਾਗੂ ਕਰਨਾ ਹੈ ਤਾਂ ਜੋ ਆਮ ਲੋਕਾਂ ਨੂੰ ਅਸਲ ਲਾਭ ਮਿਲ ਸਕਣ। ਦੀਪਕ ਬਾਲੀ ਨੇ ਕਿਹਾ ਕਿ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦਾ ਫੈਸਲਾ ਇਤਿਹਾਸਕ ਹੈ। ਇਹ ਯੋਜਨਾ ਸੂਬੇ ਦੀਆਂ ਲੱਖਾਂ ਔਰਤਾਂ ਲਈ ਵਿੱਤੀ ਸਹਾਇਤਾ ਸਾਬਤ ਹੋਵੇਗੀ।
ਔਰਤਾਂ ਨੂੰ 1,000 ਰੁਪਏ ਦੇਣ ਦਾ ਫ਼ੈਸਲਾ ਇਤਿਹਾਸਕ-ਦੀਪਕ ਬਾਲੀ
ਅਜੀਤ ਡੈਸਕ
09-03-2026