29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਲੋਕ-ਹਿਤੈਸ਼ੀ ਅਤੇ ਤਰੱਕੀ ਪਸੰਦ ਬਜਟ-ਡਾ. ਰਵਜੋਤ ਸਿੰਘ

Ad Position 21
No active advertisement
ਅਜੀਤ ਡੈਸਕ 09-03-2026

ਚੰਡੀਗੜ੍ਹ, 8 ਮਾਰਚ (ਅਜੀਤ ਬਿਊਰੋ)-ਪੰਜਾਬ ਦੇ ਐਨ.ਆਰ.ਆਈ. ਅਤੇ ਸੰਸਦੀ ਮਾਮਲੇ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਬਜਟ ਦਾ ਸਵਾਗਤ ਕਰਦਿਆਂ ਇਸ ਨੂੰ ਲੋਕ-ਹਿਤੈਸ਼ੀ ਅਤੇ ਤਰੱਕੀਪਸੰਦ ਬਜਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਦੇ ਨਾਲ-ਨਾਲ ਸਮਾਜਿਕ ਭਲਾਈ ਅਤੇ ਆਰਥਿਕ ਸਥਿਰਤਾ ਨੂੰ ਮਜ਼ਬੂਤ ਕਰੇਗਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਇਹ ਬਜਟ ਸਰਕਾਰ ਦੀਆਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨ ਅਤੇ ਹਰ ਵਰਗ ਤੱਕ ਅਸਲ ਲਾਭ ਪਹੁੰਚਾਉਣ ਦੇ ਪੱਕੇ ਇਰਾਦੇ ਨੂੰ ਦਰਸਾਉਂਦਾ ਹੈ। ਇਹ ਬਜਟ ਸਿੱਖਿਆ, ਸਿਹਤ, ਖੇਤੀਬਾੜੀ, ਬੁਨਿਆਦੀ ਢਾਂਚਾ, ਰੁਜ਼ਗਾਰ ਸਿਰਜਣ ਅਤੇ ਉਦਯੋਗਿਕ ਵਿਕਾਸ ਵਰਗੇ ਮਹੱਤਵਪੂਰਨ ਖੇਤਰਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਕੇਂਦ੍ਰਿਤ ਹੈ।

Ad Position 22
No active advertisement
ਪਿਛਲੀ ਖ਼ਬਰ ਬੁਨਿਆਦੀ ਢਾਂਚੇ ਤੇ ਰੱਖ-ਰਖਾਅ ਲਈ ਬਜਟ ਨੂੰ 5,440 ਕਰੋੜ ਕਰਨਾ ਸ਼ਲਾਘਾਯੋਗ-ਈ.ਟੀ.ਓ. ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਗੁਮਰਾਹ ਕਰਨ ਦੀ ਕੋਸ਼ਿਸ਼ -ਗਨੀਵ ਕੌਰ ਮਜੀਠੀਆ
Ad Position 24