01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਗ੍ਰਹਿ ਮੰਤਰਾਲੇ ਨੇ ਬੰਗਾਲ ਦੇ ਚੀਫ਼ ਸਕੱਤਰ ਤੋਂ ਮੰਗੀ ਰਿਪੋਰਟ

Ad Position 21
No active advertisement
ਅਜੀਤ ਡੈਸਕ 09-03-2026
ਨਵੀਂ ਦਿੱਲੀ, 8 ਮਾਰਚ (ਜਗਤਾਰ ਸਿੰਘ)-ਪੱਛਮ ਬੰਗਾਲ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਪ੍ਰੋਗਰਾਮ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰ ਦੇ ਵਿਚਕਾਰ ਵਿਵਾਦ ਸਾਹਮਣੇ ਆਉਣ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਸੂਬੇ ਦੇ ਚੀਫ਼ ਸਕੱਤਰ ਤੋਂ ਰਿਪੋਰਟ ਮੰਗੀ ਹੈ | ਮੰਤਰਾਲੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਦੌਰੇ ਦੌਰਾਨ ਪ੍ਰੋਟੋਕਾਲ ਤਹਿਤ ਜੋ ਪ੍ਰਬੰਧ ਕੀਤੇ ਜਾਣੇ ਚਾਹੀਦੇ ਸਨ, ਉਸ ਦੇ ਬਾਰੇ ਪੂਰਾ ਵੇਰਵਾ ਦਿੱਤਾ ਜਾਵੇ | ਇਸ ਰਿਪੋਰਟ 'ਚ ਇਹ ਵੀ ਦੱਸਣਾ ਪਏਗਾ ਕਿ ਰਾਸ਼ਟਰਪਤੀ ਦੇ ਦੌਰੇ ਦੌਰਾਨ ਰਾਜ ਸਰਕਾਰ ਵੱਲੋਂ ਨਿਯਮਾਂ ਦੇ ਮੁਤਾਬਿਕ ਕੀ ਕੀ ਪ੍ਰਬੰਧ ਕੀਤੇ ਗਏ ਸੀ ਅਤੇ ਪ੍ਰੋਗਰਾਮ ਨੂੰ ਲੈ ਕੇ ਪ੍ਰਸ਼ਾਸਨ ਨੇ ਕਿਸ ਤਰ੍ਹਾਂ ਦੀ ਤਿਆਰੀ ਕੀਤੀ ਸੀ |
ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਦੀ ਯਾਤਰਾ ਅਤੇ ਉਨ੍ਹਾਂ ਦੇ ਪ੍ਰੋਗਰਾਮ ਦੇ ਦੌਰਾਨ ਤੈਅ ਪ੍ਰੋਟੋਕਾਲ ਦੀ ਪਾਲਣਾ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ | ਇਸ ਲਈ ਇਹ ਸਪੱਸ਼ਟ ਕੀਤਾ ਜਾਵੇ ਕਿ ਰਾਸ਼ਟਰਪਤੀ ਦੇ ਪ੍ਰੋਗਰਾਮ ਦੌਰਾਨ ਸੁਰੱਖਿਆ, ਸਵਾਗਤ ਅਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਕਿਹੜੇ ਕਿਹੜੇ ਕਦਮ ਚੁੱਕੇ ਗਏ ਸੀ |

Ad Position 22
No active advertisement
ਪਿਛਲੀ ਖ਼ਬਰ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਲੋਕ ਸਭਾ 'ਚ ਬਿਆਨ ਦੇਣਗੇ ਜੈਸ਼ੰਕਰ ਅਗਲੀ ਖ਼ਬਰ ਨਿਤਿਸ਼ ਦਾ ਬੇਟਾ ਨਿਸ਼ਾਂਤ ਜਨਤਾ ਦਲ (ਯੂ) 'ਚ ਸ਼ਾਮਿਲ <br/>
Ad Position 24