10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਢੀਂਡਸਾ ਦੀ ਪਹਿਲੀ ਬਰਸੀ ਕੱਲ੍ਹ

Ad Position 21
No active advertisement
ਅਜੀਤ ਡੈਸਕ 10-03-2026

ਸੰਗਰੂਰ, 9 ਮਾਰਚ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਦੀ ਪਹਿਲੀ ਬਰਸੀ 11 ਮਾਰਚ ਨੂੰ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਪੂਰੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ | ਇਸ ਸੰਬੰਧੀ ਅਕਾਲੀ ਵਰਕਰਾਂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀਆਂ ਬਾਕਾਇਦਾ ਮੀਟਿੰਗਾਂ ਹੋ ਰਹੀਆਂ ਹਨ | ਉਨ੍ਹਾਂ ਦੀ ਬਰਸੀ ਸੰਬੰਧੀ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਅਖੰਡ ਪਾਠ ਆਰੰਭ ਕਰਵਾਏ ਗਏ | ਇਸ ਮੌਕੇ ਉਨ੍ਹਾਂ ਦੇ ਸਪੁੱਤਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਬੀਬੀ ਹਰਜੀਤ ਕੌਰ ਢੀਂਡਸਾ, ਬੀਬਾ ਗਗਨਦੀਪ ਕੌਰ ਢੀਂਡਸਾ, ਸ਼ੋ੍ਰਮਣੀ ਕਮੇਟੀ ਮੈਂਬਰ ਹਰਦੇਵ ਸਿੰਘ ਰੋਗਲਾ, ਭਾਈ ਮਲਕੀਤ ਸਿੰਘ ਚੰਗਾਲ, ਜਥੇ: ਤੇਜਾ ਸਿੰਘ ਕਮਾਲਪੁਰ, ਸ: ਢੀਂਡਸਾ ਦੇ ਓ.ਐਸ.ਡੀ. ਜਸਵਿੰਦਰ ਸਿੰਘ ਖ਼ਾਲਸਾ, ਏ.ਪੀ. ਸਿੰਘ ਬਾਬਾ, ਸੁਰਜੀਤ ਸਿੰਘ ਗਰੇਵਾਲ ਐਡਵੋਕੇਟ, ਗੁਰਮੀਤ ਸਿੰਘ ਜੌਹਲ, ਵਰਿੰਦਰਪਾਲ ਸਿੰਘ ਟੀਟੂ, ਹਰਜੋਤ ਸਿੰਘ, ਯੂਥ ਆਗੂ ਹਰਪ੍ਰੀਤ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਸਮਰਥਕ ਮੌਜੂਦ ਸਨ | ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਜਥੇਦਾਰ ਤੇਜਾ ਸਿੰਘ ਕਮਾਲਪੁਰ ਨੇ ਦੱਸਿਆ ਕਿ ਮਰਹੂਮ ਨੇਤਾ ਸ: ਢੀਂਡਸਾ ਦੀ ਸ਼ੋ੍ਰਮਣੀ ਅਕਾਲੀ ਦਲ ਤੇ ਇਲਾਕੇ ਨੰੂ ਬਹੁਤ ਵੱਡੀ ਦੇਣ ਹੈ | ਉਨ੍ਹਾਂ ਆਖ਼ਰੀ ਦਮ ਤੱਕ ਅਕਾਲੀ ਸੋਚ ਨੰੂ ਪ੍ਰਚੰਡ ਕਰਨ ਤੇ ਪੰਥਕ ਇੱਕਜੁੱਟਤਾ ਲਈ ਯਤਨ ਕੀਤੇ | ਉਨ੍ਹਾਂ ਦੱਸਿਆ ਕਿ ਵੱਖ ਵੱਖ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਸੰਗਤ ਪੁੱਜੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹਸਪਤਾਲਾਂ 'ਚ ਆਈ.ਸੀ.ਯੂ. ਤੇ ਡਾਕਟਰਾਂ ਦੀ ਘਾਟ 'ਤੇ ਹਾਈ ਕੋਰਟ ਸਖ਼ਤ, ਸੂਬੇ ਤੋਂ ਮੰਗੀ ਜ਼ਿਲ੍ਹਾਵਾਰ ਰਿਪੋਰਟ... ਅਗਲੀ ਖ਼ਬਰ ਕੰਗਣਾ ਨੇ ਵੀਡੀਓ ਕਾਨਫ਼ਰੰਸ ਰਾਹੀਂ ਭੁਗਤੀ ਪੇਸ਼ੀ, ਅਗਲੀ ਸੁਣਵਾਈ 25 ਨੂੰ
Ad Position 24