10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਦੇ ਹਸਪਤਾਲਾਂ 'ਚ ਆਈ.ਸੀ.ਯੂ. ਤੇ ਡਾਕਟਰਾਂ ਦੀ ਘਾਟ 'ਤੇ ਹਾਈ ਕੋਰਟ ਸਖ਼ਤ, ਸੂਬੇ ਤੋਂ ਮੰਗੀ ਜ਼ਿਲ੍ਹਾਵਾਰ ਰਿਪੋਰਟ

Ad Position 21
No active advertisement
ਅਜੀਤ ਡੈਸਕ 10-03-2026
ਚੰਡੀਗੜ੍ਹ, 9 ਮਾਰਚ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਆਈ.ਸੀ.ਯੂ. ਸਹੂਲਤਾਂ ਅਤੇ ਮਾਹਿਰ ਡਾਕਟਰਾਂ ਦੀ ਘਾਟ ਦੇ ਮੁੱਦੇ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਤੋਂ ਵਿਸਤਿ੍ਤ ਸਥਿਤੀ ਰਿਪੋਰਟ ਮੰਗੀ ਹੈ | ਅਦਾਲਤ ਨੇ ਨਿਰਦੇਸ਼ ਦਿੱਤੇ ਕਿ ਸੂਬੇ ਦੇ ਸਾਰੇ ਜ਼ਿਲਿ੍ਹਆਂ 'ਚ ਡਾਕਟਰਾਂ ਦੀਆਂ ਨਿਯੁਕਤੀਆਂ ਅਤੇ ਖਾਲੀ ਅਸਾਮੀਆਂ ਦੀ ਅਸਲ ਸਥਿਤੀ ਸਪੱਸ਼ਟ ਕੀਤੀ ਜਾਵੇ ਤਾਂ ਜੋ ਸਿਹਤ ਸੇਵਾਵਾਂ ਦੀ ਸਥਿਤੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ | ਸੁਣਵਾਈ ਦੌਰਾਨ ਪੰਜਾਬ ਸਰਕਾਰ ਵਲੋਂ ਅਦਾਲਤ ਨੂੰ ਦੱਸਿਆ ਕਿ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਾ ਹਸਪਤਾਲਾਂ ਵਿਚ ਆਈ.ਸੀ.ਯੂ. ਸਹੂਲਤਾਂ ਉਪਲਬਧ ਹਨ | ਹਲਫ਼ਨਾਮੇ ਮੁਤਾਬਿਕ ਜਲੰਧਰ ਜ਼ਿਲ੍ਹਾ ਹਸਪਤਾਲ ਵਿਚ 24 ਆਈ.ਸੀ.ਯੂ. ਬੈੱਡ ਹਨ ਤੇ ਸਾਰੇ ਕਾਰਜਸ਼ੀਲ ਹਨ | ਮੁਹਾਲੀ ਜ਼ਿਲ੍ਹਾ ਹਸਪਤਾਲ ਵਿਚ 15 ਆਈ.ਸੀ.ਯੂ. ਬੈੱਡ ਹਨ, ਜਦੋਂ ਕਿ ਪਟਿਆਲਾ ਵਿਚ 14 ਸਮਰਪਿਤ ਆਈ.ਸੀ.ਯੂ. ਬੈੱਡ ਹਨ | ਹੁਸ਼ਿਆਰਪੁਰ ਜ਼ਿਲ੍ਹਾ ਹਸਪਤਾਲ ਵਿਚ 2 ਆਈ.ਸੀ.ਯੂ. ਬੈੱਡ ਕਾਰਜਸ਼ੀਲ ਹਨ | ਅੰਮਿ੍ਤਸਰ ਵਿਚ 12 ਆਈ.ਸੀ.ਯੂ. ਬੈੱਡ ਹਨ, ਜਿਨ੍ਹਾਂ ਵਿਚੋਂ 6 ਇਸ ਸਮੇਂ ਉੱਚ ਨਿਰਭਰਤਾ ਯੂਨਿਟਾਂ ਵਜੋਂ ਵਰਤੇ ਜਾ ਰਹੇ ਹਨ | ਸਰਕਾਰ ਨੇ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ ਯੋਜਨਾ ਤਹਿਤ ਪੰਜਾਬ ਦੇ 22 ਜ਼ਿਲਿ੍ਹਆਂ 'ਚ ਕਿ੍ਟੀਕਲ ਕੇਅਰ ਬਲਾਕ ਸਥਾਪਤ ਕੀਤੇ ਜਾ ਰਹੇ ਹਨ | ਸੁਣਵਾਈ ਦੇ ਆਖ਼ਰ 'ਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਦੂਜੇ ਜ਼ਿਲਿ੍ਹਆਂ ਵਿਚ ਮਾਹਿਰ ਡਾਕਟਰਾਂ ਅਤੇ ਮੈਡੀਕਲ ਅਧਿਕਾਰੀਆਂ ਦੀਆਂ ਨਿਯੁਕਤੀਆਂ ਅਤੇ ਖ਼ਾਲੀ ਅਸਾਮੀਆਂ ਦੀ ਸਥਿਤੀ ਵੀ ਰਿਕਾਰਡ 'ਤੇ ਰੱਖੇ | ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਗਭਗ ਦਸ ਦਿਨਾਂ ਬਾਅਦ ਨਿਰਧਾਰਿਤ ਕਰਦਿਆਂ ਸੂਬਾ ਸਰਕਾਰ ਨੂੰ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ ਯੋਜਨਾ 'ਤੇ ਵੀ ਸਥਿਤੀ ਰਿਪੋਰਟ ਦਾਇਰ ਕਰਨ ਦਾ ਵੀ ਆਦੇਸ਼ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਭਿਆਨਕ ਸੜਕ ਹਾਦਸੇ ਨੇ ਉਜਾੜਿਆ ਘਰ-ਤਿੰਨ ਸਾਲਾਂ ਦੀ ਬੱਚੀ ਸਮੇਤ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਅਗਲੀ ਖ਼ਬਰ ਢੀਂਡਸਾ ਦੀ ਪਹਿਲੀ ਬਰਸੀ ਕੱਲ੍ਹ
Ad Position 24