ਚੰਡੀਗੜ੍ਹ, 9 ਮਾਰਚ (ਸੰਦੀਪ ਕੁਮਾਰ ਮਾਹਨਾ)ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਮੋਗਾ ਵਿਖੇ 14 ਮਾਰਚ ਨੂੰ ਹੋਣ ਵਾਲੀ 'ਬਦਲਾਅ ਰੈਲੀ' ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਵਿਕਾਸ ਦੀ ਮੰਗ ਨੂੰ ਮਜ਼ਬੂਤ ਮੰਚ ਪ੍ਰਦਾਨ ਕਰੇਗੀ | ਇਹ ਰੈਲੀ ਸੂਬੇ 'ਚ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦੀ ਲੋੜ ਨੂੰ ਉਭਾਰੇਗੀ | ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਬੁਲਾਰੇ ਪਿ੍ਤਪਾਲ ਸਿੰਘ ਬਲੀਏਵਾਲ ਨੇ ਕੀਤਾ | ਬਲੀਏਵਾਲ ਨੇ ਕਿਹਾ ਕਿ ਇਹ ਰੈਲੀ ਸਿਰਫ਼ ਇਕ ਸਿਆਸੀ ਇਕੱਠ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ਦਾ ਪ੍ਰਤੀਕ ਹੈ | ਉਨ੍ਹਾਂ ਦੱਸਿਆ ਕਿ ਅਮਿਤ ਸ਼ਾਹ ਦੀ ਦੂਰਦਰਸ਼ੀ ਸੋਚ ਅਤੇ ਮਜ਼ਬੂਤ ਅਗਵਾਈ ਕਾਰਨ ਦੇਸ਼ ਭਰ 'ਚ ਵਿਸ਼ਵਾਸ ਦਾ ਮਾਹੌਲ ਬਣਿਆ ਹੈ ਅਤੇ ਪੰਜਾਬ ਦੇ ਲੋਕ ਵੀ ਇਸ ਬਦਲਾਅ ਦੀ ਲਹਿਰ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ 14 ਮਾਰਚ ਦੀ 'ਬਦਲਾਅ ਰੈਲੀ' ਪੰਜਾਬ ਦੀ ਰਾਜਨੀਤਿਕ ਯਾਤਰਾ 'ਚ ਮੀਲ ਪੱਥਰ ਸਾਬਤ ਹੋਵੇਗੀ |
ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਦੀ ਆਵਾਜ਼ ਬਣੇਗੀ ਮੋਗਾ ਦੀ 'ਬਦਲਾਅ ਰੈਲੀ' - ਬਲੀਏਵਾਲ <br/>
ਅਜੀਤ ਡੈਸਕ
10-03-2026