11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸਰਹੱਦ ਪਾਰ ਤੋਂ ਡਰੋਨ ਰਾਹੀਂ ਪੁੱਜੀ 9 ਕਿੱਲੋਗ੍ਰਾਮ ਹੈਰੋਇਨ ਸਮੇਤ ਤਸਕਰ ਕਾਬੂ <br/>

Ad Position 21
No active advertisement
ਕਾਊਾਟਰ ਇੰਟੈਲੀਜੈਂਸ ਦੀ ਕਾਰਵਾਈ ਟੀਮ ਹੈਰੋਇਨ ਦੀ ਸੀਲਬੰਦ ਖੇਪ ਨਾਲ | ਤਸਵੀਰ : ਹਰਜੀਤ ਸਿੰਘ <br/> 10-03-2026

ਅੰਮਿ੍ਤਸਰ/ ਅਜਨਾਲਾ, 9 ਮਾਰਚ (ਰੇਸ਼ਮ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ)- ਕਾਊਾਟਰ ਇੰਟੈਲੀਜੈਂਸ (ਸੀ. ਆਈ.) ਅੰਮਿ੍ਤਸਰ ਨੇ ਅੰਮਿ੍ਤਸਰ ਵਿਚ ਇਕ ਨਸ਼ੀਲੇ ਪਦਾਰਥ ਤਸਕਰ ਨੂੰ 9 ਕਿੱਲੋ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਹੈਰੋਇਨ ਦੀ ਇਹ ਵੱਡੀ ਖੇਪ ਸਰੱਹਦ ਪਾਰ ਤੋਂ ਡਰੋਨ ਰਾਹੀਂ ਪਾਕਿਸਤਾਨ ਤੋਂ ਭਾਰਤੀ ਖੇਤਰ 'ਚ ਭੇਜੀ ਗਈ ਸੀ | ਡੀ.ਜੀ.ਪੀ. ਗੌਰਵ ਯਾਦਵ ਵਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਣਾ ਵਾਸੀ ਰਿਹਾਇਸ਼ ਗਿੱਲਾਂ ਵਾਲੀ ਪਿੰਡ ਦੂਜੋਵਾਲ ਰਾਮਦਾਸ, ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ | ਪੁਲਿਸ ਟੀਮ ਨੇ ਉਸਦੇ ਕਬਜ਼ੇ ਵਿਚੋਂ 9 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸਦੇ ਹੀਰੋ ਡੀਲਕਸ ਮੋਟਰਸਾਈਕਲ ਨੂੰ ਜ਼ਬਤ ਕਰ ਲਿਆ ਹੈ | ਜਾਣਕਾਰੀ ਅਨੁਸਾਰ ਕਾਊਾਟਰ ਇੰਟੈਲੀਜੈਂਸ ਅੰਮਿ੍ਤਸਰ ਨੂੰ ਇਕ ਖਾਸ ਸੂਚਨਾ ਮਿਲੀ ਸੀ ਕਿ ਗਿ੍ਫਤਾਰ ਕੀਤਾ ਕਥਿਤ ਮੁਲਜ਼ਮ ਰਣਜੀਤ ਸਿੰਘ ਉਰਫ਼ ਰਾਣਾ ਪਾਕਿਸਤਾਨ ਸਥਿਤ ਨਸ਼ਾ ਤਸਕਰ 'ਜੱਟ' ਦੇ ਸੰਪਰਕ ਵਿਚ ਹੈ, ਜਿਸ ਸੰਬੰਧੀ ਜਾਣਕਾਰੀ ਮਿਲਣ ਉਪਰੰਤ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਨਾਕੇ ਲਗਾਏ ਅਤੇ ਰਣਜੀਤ ਸਿੰਘ ਨੂੰ ਅੰਮਿ੍ਤਸਰ-ਰਾਮਦਾਸ ਰੋਡ 'ਤੇ ਉਸਨੂੰ ਕਾਬੂ ਕਰ ਲਿਆ ਗਿਆ | ਇਸ ਸੰਬੰਧੀ ਐੱਸ. ਐੱਸ. ਓ. ਸੀ. ਸੈੱਲ ਥਾਣਾ ਅੰਮਿ੍ਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਅਧਿਕਾਰੀਆਂ ਅਨੁਸਾਰ ਇਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਵਿਚ ਸ਼ਾਮਿਲ ਉਸਦੇ ਹੋਰ ਸਾਥੀਆਂ ਦਾ ਪਰਦਾਫਾਸ਼ ਕਰਨ ਲਈ ਮਾਮਲੇ ਦੀ ਕਈ ਪਹਿਲੂਆਂ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਕਮੇਟੀ ਵਲੋਂ 'ਖ਼ਾਲਸਾ ਮਾਰਚ' ਦੀ ਆਰੰਭਤਾ ਨਾਲ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ... ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਵਿਚ ਉੱਠਿਆ 'ਨਸ਼ਾ ਤਸਕਰਾਂ' ਦੀ ਜ਼ਮਾਨਤ ਦੇਣ ਵਾਲਿਆਂ ਦਾ ਮੁੱਦਾ
Ad Position 24