11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸ਼ੋ੍ਰਮਣੀ ਕਮੇਟੀ ਵਲੋਂ 'ਖ਼ਾਲਸਾ ਮਾਰਚ' ਦੀ ਆਰੰਭਤਾ ਨਾਲ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਅਰੰਭ <br/>

Ad Position 21
No active advertisement
ਅਕਾਲ ਤਖ਼ਤ ਸਾਹਿਬ ਤੋਂ ਪਿੰਡ ਵਾਂ ਲਈ ਅਰੰਭ ਹੋਏ ਖ਼ਾਲਸਾ ਮਾਰਚ ਦੌਰਾਨ ਪੰਜ ਪਿਆਰਿਆਂ ਤੇ ਪਾਲਕੀ ਸਾਹਿਬ ਨਾਲ ਜਥੇਦਾਰ ਕੁਲਦੀਪ ਸਿੰਘ ਗੜਗੱਜ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਭਾਈ ਅਜੈਬ ਸਿੰਘ ਅਭਿਆਸੀ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਭਗਵੰਤ ਸਿੰਘ ਧੰਗੇੜਾ ਤੇ ਹੋਰ ਸ਼ਖ਼ਸੀਅਤਾਂ | ਤਸਵੀਰ : ਨਿਰਮਲ ਸਟੂਡੀਓ <br/> 10-03-2026

ਅੰਮਿ੍ਤਸਰ, 9 ਮਾਰਚ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ, ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਉਲੀਕੇ ਗਏ ਸਮਾਗਮਾਂ ਦੀ ਸ਼ੁਰੂਆਤ ਅੱਜ ਅਕਾਲ ਤਖ਼ਤ ਸਾਹਿਬ ਤੋਂ 'ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ' ਸਿਰਲੇਖ ਹੇਠ ਸਜਾਏ ਗਏ ਤਿੰਨ ਦਿਨਾ ਖ਼ਾਲਸਾ ਮਾਰਚ ਨਾਲ ਹੋਈ | ਇਹ ਖ਼ਾਲਸਾ ਮਾਰਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 11 ਮਾਰਚ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ, ਪਿੰਡ ਵਾਂ, (ਜ਼ਿਲ੍ਹਾ ਤਰਨ ਤਾਰਨ) ਵਿਖੇ ਸੰਪੂਰਨ ਹੋਵੇਗਾ | ਖ਼ਾਲਸਾ ਮਾਰਚ ਦੀ ਰਵਾਨਗੀ ਮੌਕੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪਾਵਨ ਸਰੂਪ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ, ਜਦੋਂ ਕਿ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਭਾਈ ਅਜੈਬ ਸਿੰਘ ਅਭਿਆਸੀ, ਧਰਮ ਪ੍ਰਚਾਰ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ | ਜਥੇਦਾਰ ਗੜਗੱਜ ਨੇ ਇਸ ਦੌਰਾਨ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਹੀਦ ਭਾਈ ਤਾਰਾ ਸਿੰਘ ਪਿੰਡ ਵਾਂ ਨੇ ਸੰਨ੍ਹ 1726 ਈਸਵੀ ਵਿਚ ਆਪਣੇ 21 ਸਾਥੀ ਸਿੰਘਾਂ ਸਮੇਤ ਜ਼ਕਰੀਆ ਖਾਨ ਦੀਆਂ ਫੌਜਾਂ ਦਾ ਮੁਕਾਬਲਾ ਕਰਦਿਆਂ ਮਹਾਨ ਸ਼ਹਾਦਤ ਦਿੱਤੀ ਤੇ ਫ਼ਤਹਿ ਪਾਈ | ਜਥੇਦਾਰ ਗੜਗੱਜ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਪੰਥਕ ਪ੍ਰੰਪਰਾਵਾਂ ਅਨੁਸਾਰ 11 ਤੋਂ 14 ਮਾਰਚ ਤੱਕ ਪਿੰਡ ਵਾਂ ਵਿਖੇ ਮਨਾਈ ਜਾ ਰਹੀ ਹੈ | ਇਸ ਨਗਰ ਵਿਚ ਉਪਰੋਕਤ ਤੋਂ ਇਲਾਵਾ ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਮਨਜੀਤ ਸਿੰਘ ਤਲਵੰਡੀ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਮਥਰੇਵਾਲ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਸਤਨਾਮ ਸਿੰਘ ਝਬਾਲ, ਹੈੱਡ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ, ਪ੍ਰਚਾਰਕ/ਨਿਗਰਾਨ ਬਲਵੰਤ ਸਿੰਘ ਐਨੋਕੋਟ, ਭਾਈ ਮੰਗਲ ਸਿੰਘ ਪੰਜ ਪਿਆਰਾ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਗੁਰਦੀਪ ਸਿੰਘ, ਬਾਬਾ ਸਤਨਾਮ ਸਿੰਘ ਤੇ ਕੁਲਦੀਪ ਸਿੰਘ ਪੰਡੋਰੀ ਸਮੇਤ ਸ਼ੋ੍ਰਮਣੀ ਕਮੇਟੀ ਕਰਮਚਾਰੀ ਅਤੇ ਸੰਗਤਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਸਰਹੱਦੀ ਪਿੰਡ ਡੱਗ ਤੂਤ ਦੇ ਨਵੇਂ ਉਸਾਰੇ ਜਾ ਰਹੇ ਗੁਰਦੁਆਰਾ ਸਾਹਿਬ ਨਤਮਸਤਕ ਹੋਏ <br/... ਅਗਲੀ ਖ਼ਬਰ ਸਰਹੱਦ ਪਾਰ ਤੋਂ ਡਰੋਨ ਰਾਹੀਂ ਪੁੱਜੀ 9 ਕਿੱਲੋਗ੍ਰਾਮ ਹੈਰੋਇਨ ਸਮੇਤ ਤਸਕਰ ਕਾਬੂ <br/>
Ad Position 24