ਵਿਦਿਆਰਥੀਆਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਤੇ ਪ੍ਰੋਗਰਾਮ ਕਰਨ ਦਾ ਪੂਰਾ ਹੱਕ
ਚੰਡੀਗੜ੍ਹ, 9 ਮਾਰਚ (ਪ੍ਰੋ. ਅਵਤਾਰ ਸਿੰਘ)ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਯੂਨੀਵਰਸਿਟੀ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਮੌਕੇ ਪ੍ਰੋਗਰਾਮ ਕਰਨ ਵਾਲੇ ਵਿਦਿਆਰਥੀਆਂ 'ਤੇ ਕੀਤੇ ਗਏ ਲਾਠੀਚਾਰਜ ਨੂੰ ਦੁਖਦਾਈ ਤੇ ਨਿੰਦਣਯੋਗ ਕਰਾਰ ਦਿੱਤਾ ਹੈ | ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਅੱਜ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਕ ਪ੍ਰੋਗਰਾਮ ਕਰਵਾਉਣ ਦੀ ਯੋਜਨਾ ਬਣਾਈ ਗਈ ਸੀ, ਪਰ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਉਨ੍ਹਾਂ 'ਤੇ ਲਾਠੀਚਾਰਜ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਬਿਲਕੁਲ ਨਿੰਦਣਯੋਗ ਹੈ ਕਿਉਂਕਿ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਅਤੇ ਪ੍ਰੋਗਰਾਮ ਕਰਨ ਦਾ ਪੂਰਾ ਹੱਕ ਹੈ | ਆਮ ਆਦਮੀ ਪਾਰਟੀ ਦੀ ਚਾਰ ਸਾਲਾਂ ਦੀ ਸਰਕਾਰ ਦੌਰਾਨ ਮਹਿਲਾਵਾਂ ਨੂੰ ਸਭ ਤੋਂ ਵੱਧ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਇਸ ਲਈ ਮੁੱਖ ਮੰਤਰੀ ਤੇ ਉਨ੍ਹਾਂ ਦੇ ਮੰਤਰੀ ਜ਼ਿੰਮੇਵਾਰ ਹਨ |
ਵਿਦਿਆਰਥੀਆਂ 'ਤੇ ਲਾਠੀਚਾਰਜ ਨਾਲ ਲੋਕਤੰਤਰ ਦੀ ਆਵਾਜ਼ ਦਬਾਈ ਜਾ ਰਹੀ ਐਡ. ਕਲੇਰ
ਅਜੀਤ ਡੈਸਕ
10-03-2026