ਕੋਟਲੀ ਸੂਰਤ ਮੱਲ੍ਹੀ, 9 ਮਾਰਚ (ਕੁਲਦੀਪ ਸਿੰਘ ਨਾਗਰਾ)-ਜੱਗੂ ਭਗਵਾਨਪੁਰੀਆ ਦੇ ਪਰਿਵਾਰ ਵਲੋਂ ਅੱਜ 10 ਮਾਰਚ ਨੂੰ ਆਪਣੇ ਸਵ: ਮਾਤਾ ਹਰਜੀਤ ਕੌਰ ਤੇ ਸਵ: ਪਿਤਾ ਸਵਿੰਦਰ ਸਿੰਘ ਦੀ ਯਾਦ 'ਚ ਆਪਣੇ ਪਿੰਡ ਭਗਵਾਨਪੁਰ 'ਚ 100 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਾਰਜ ਕਰਵਾਏ ਜਾ ਰਹੇ ਹਨ | ਇਸ ਸਬੰਧੀ ਮੌਕੇ 'ਤੇ ਜੱਗੂ ਭਗਵਾਨਪੁਰੀਆ ਦੇ ਪਿੰਡ ਵਾਸੀਆਂ ਸਮੇਤ ਉਘੇ ਆਗੂ ਦਲਬੀਰ ਸਿੰਘ ਭਿੱਲਾ ਕੋਟਲੀ, ਸਰਪੰਚ ਮੇਜਰ ਸਿੰਘ ਢਿਲਵਾਂ, ਸਰਪੰਚ ਸੁਖਵਿੰਦਰ ਸਿੰਘ ਕੋਟਲੀ ਸੂਰਤ ਮੱਲ੍ਹੀ, ਜਸਬੀਰ ਸਿੰਘ ਵਡਾਲਾ ਬਾਂਗਰ, ਸੁਖਵਿੰਦਰ ਸਿੰਘ ਤਲਵੰਡੀ, ਸਰਪੰਚ ਗੁਰਪ੍ਰੀਤ ਸਿੰਘ ਰਹੀਮਾਬਾਦ, ਸਰਪੰਚ ਗੁਰਤੇਜ ਸਿੰਘ ਰਣਸੀਕਾ ਤੱਲਾ, ਰਣਜੀਤ ਸਿੰਘ ਭੱਟੀ ਦਰਗਾਬਾਦ, ਡਾ. ਮਲਕੀਤ ਸਿੰਘ ਕਾਲਾ ਸਮੇਤ ਇਲਾਕੇ ਦੇ ਸਰਪੰਚਾਂ ਪੰਚਾਂ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ ਦੇ ਪਰਿਵਾਰ ਵਲੋਂ ਆਪਣੇ ਸਵ: ਮਾਤਾ ਪਿਤਾ ਦੀ ਯਾਦ ਵਿਚ ਲੜਕੀਆਂ ਦੇ ਸਮੂਹਿਕ ਵਿਆਹ ਕਾਰਜ ਕਰਵਾਏ ਜਾ ਰਹੇ ਹਨ ਤੇ ਲੜਕੀਆ ਨੂੰ ਘਰੇਲੂ ਵਰਤੋਂ ਲਈ ਸਮਾਨ ਵੀ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆਂ ਕਿ ਸਮੂਹਿਕ ਵਿਆਹ ਸਮਾਗਮ ਦੌਰਾਨ ਆ ਰਹੀਆਂ ਬਰਾਤਾਂ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪਹਿਲਾਂ ਉਨ੍ਹਾਂ ਦੇ ਮਾਤਾ ਸਵ: ਹਰਜੀਤ ਕੌਰ ਵੀ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਤੇ ਲੋਕਾਂ ਦੀ ਬਹੁਤ ਮਦਦ ਕਰਦੇ ਸਨ ਤੇ ਉਨ੍ਹਾਂ ਦੇ ਨਕਸ਼ੇ ਕਦਮ 'ਤੇ ਪਰਿਵਾਰ ਵਲੋਂ ਅਜਿਹਾ ਸ਼ਲਾਘਾਯੋਗ ਕਾਰਜ ਕੀਤਾ ਜਾ ਰਿਹਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਮੁੱਖੀ ਗੁਰਦਰਸ਼ਨ ਸਿੰਘ ਕੰਗ ਨੇ ਇਸ ਸਮਾਗਮ ਦੀ ਉਨ੍ਹਾਂ ਨੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਹੈ ਤੇ ਇਸ ਸਬੰਧੀ ਅਜੇ ਉਨ੍ਹਾਂ ਨੂੰ ਕੋਈ ਹੁਕਮ ਨਹੀਂ ਆਏ | ਇਸ ਮੌਕੇ ਬਲਵਿੰਦਰ ਸਿੰਘ ਸੱਬਾ ਸ਼ਿਕਾਰ, ਸਰਪੰਚ ਗਿਆਨੀ ਰਛਪਾਲ ਸਿੰਘ ਕੋਟਲੀ ਭਿੱਟੇਵੱਢ, ਸਰਪੰਚ ਲਾਡੀ ਮਾਹਲ, ਸਰਪੰਚ ਸੁਲੱਖਣ ਸਿੰਘ ਬਸੰਤਕੋਟ, ਸਰਪੰਚ ਰਜਿੰਦਰ ਸਿੰਘ ਰਵੀ, ਸਰਪੰਚ ਲਖਵਿੰਦਰ ਸਿੰਘ ਵੜੈਚ, ਕਿਸਾਨ ਆਗੂ ਜਸਵਿੰਦਰ ਸਿੰਘ ਰੰਧਾਵਾ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਸਰਪੰਚ ਪੰਚ ਤੇ ਮੁਹਤਬਰ ਵਿਅਕਤੀ ਹਾਜ਼ਰ ਸਨ |
ਜੱਗੂ ਭਗਵਾਨਪੁਰੀਆ ਦੇ ਪਰਿਵਾਰ ਵਲੋਂ ਆਪਣੇ ਮਾਤਾ-ਪਿਤਾ ਦੀ ਯਾਦ 'ਚ ਅੱਜ 100 ਲੜਕੀਆਂ ਦੇ ਕਰਵਾਏ ਜਾਣਗੇ ਵਿਆਹ <br/>
ਪਿੰਡ ਭਗਵਾਨਪੁਰ 'ਚ ਜੱਗੂ ਭਗਵਾਨਪੁਰੀਆ ਦੇ ਪਰਿਵਾਰ ਵਲੋਂ ਕਰਵਾਏ ਜਾ ਸਮੂਹਿਕ ਵਿਆਹ ਕਾਰਜਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਇਲਾਕੇ ਦੇ ਮੁਹਤਬਰ ਆਗੂ ਤੇ ਸਰਪੰਚ ਪੰਚ | <br/>
10-03-2026