11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਲਕਾ ਕਾਦੀਆਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ

Ad Position 21
No active advertisement
ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ, ਨਾਲ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੁਲਦੀਪ ਸਿੰਘ ਧਾਲੀਵਾਲ, ਜਗਰੂਪ ਸਿੰਘ ਸੇਖਵਾਂ, ਬਲਬੀਰ ਸਿੰਘ ਪੰਨੂ ਤੇ ਹੋਰ | ਤਸਵੀਰ : ਜਸਪਾਲ ਸਿੰਘ ਸੰਧੂ <br/> 10-03-2026

168 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਕਾਰਜ ਕੀਤੇ ਆਰੰਭ
ਕਾਹਨੂੰਵਾਨ, 9 ਮਾਰਚ (ਜਸਪਾਲ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਕਸਬਾ ਕਾਹਨੂੰਵਾਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਲਕਾ ਕਾਦੀਆਂ ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਕਾਹਨੂੰਵਾਨ ਦੀ ਦਾਣਾ ਮੰਡੀ ਵਿਚ ਰੱਖੇ ਉਦਘਾਟਨ ਸਮਾਗਮ ਦੌਰਾਨ ਹਜ਼ਾਰਾਂ ਹਲਕੇ ਦੇ ਸਮਰਥਕਾਂ ਦੀ ਹਾਜ਼ਰੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਦਘਾਟਨ ਸਮਾਗਮ ਰੱਖਿਆ ਗਿਆ ਸੀ | ਸਮਾਗਮ ਵਿਚ ਭਗਵੰਤ ਸਿੰਘ ਮਾਨ ਤੋਂ ਇਲਾਵਾ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਹਲਕਾ ਇੰਚਾਰਜ ਰਮਨ ਬਹਿਲ, ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀਨਾਨਗਰ, ਜ਼ਿਲ੍ਹਾ ਪ੍ਰਧਾਨ ਜੋਬਨਜੀਤ ਰੰਧਾਵਾ, ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਫ਼ਤਹਿਗੜ੍ਹ ਚੂੜੀਆਂ ਅਤੇ ਲੋਕ ਸਭਾ ਹਲਕਾ ਇੰਚਾਰਜ ਰਾਜੀਵ ਸ਼ਰਮਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਹਲਕਾ ਇੰਚਾਰਜ ਕਾਦੀਆਂ ਜਗਰੂਪ ਸਿੰਘ ਸੇਖਵਾਂ ਵਲੋਂ ਨਿਭਾਈ ਗਈ | ਇਸ ਮੌਕੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਰੰਭ ਕੀਤੇ ਵਿਕਾਸ ਕਾਰਜਾਂ ਦੀ ਜਾਣਕਾਰੀ ਸਾਂਝੀ ਕਰਨ ਤੋਂ ਪਹਿਲਾਂ ਹਲਕੇ ਅਧੀਨ ਬੰਦ ਪਈ ਆਈ.ਟੀ.ਆਈ. ਨੈਨੇਕੋਟ, ਸਰਕਾਰੀ ਕਾਲਜ ਲਾਧੂਪੁਰ ਸਮੇਤ ਕਾਦੀਆਂ ਅਤੇ ਧਾਰੀਵਾਲ ਦੇ ਦੇ ਸੀਵਰੇਜ ਦੇ ਕੰਮ ਪਹਿਲ ਦੇ ਆਧਾਰ 'ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉੱਪਲ ਨੂੰ ਕਰਨ ਦੀ ਹਦਾਇਤ ਕੀਤੀ | ਮੁੱਖ ਮੰਤਰੀ ਸ: ਮਾਨ ਨੇ ਕਾਹਨੂੰਵਾਨ ਨੂੰ ਸਬ ਡਵੀਜ਼ਨ ਬਣਾਉਣ ਦਾ ਐਲਾਨ ਕੀਤਾ ਤੇ ਕਿਹਾ ਕਿ ਸਾਰੇ ਕੰਮ ਇਕੋ ਛੱਤ ਥੱਲੇ ਹੋਇਆ ਕਰਨਗੇ | ਮੁੱਖ ਮੰਤਰੀ ਵਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਸਿਆਸੀ ਤੌਰ 'ਤੇ ਰੱਜ ਕੇ ਭੰਡਿਆ | ਉਨ੍ਹਾਂ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਉਹ ਸਾਫ਼ ਸੁਥਰੇ ਅਤੇ ਗੰਦੀ ਰਾਜਨੀਤੀ ਤੋਂ ਦੂਰ ਹੋ ਕੇ ਪੰਜਾਬ ਦੇ ਵਿਕਾਸ ਨੂੰ ਮੁੜ ਤੋਂ ਲੀਹਾਂ 'ਤੇ ਚਾੜ੍ਹਨ ਲਈ ਉਨ੍ਹਾਂ ਦਾ ਖੁੱਲ ਕੇ ਜ਼ੋਰਦਾਰ ਸਮਰਥਨ ਕਰਨ | ਇਸ ਮੌਕੇ ਪ੍ਰਬੰਧਕੀ ਸਕੱਤਰ ਰਵੀ ਭਗਤ, ਚੇਅਰਮੈਨ ਜਸਪਾਲ ਸਿੰਘ ਪੰਧੇਰ, ਚੇਅਰਮੈਨ ਭਾਰਤ ਭੂਸ਼ਨ, ਚੇਅਰਮੈਨ ਰਣਤੇਜ ਸਿੰਘ ਬਾਠ ਕਲਾਨੌਰ, ਭੁਪਿੰਦਰ ਸਿੰਘ ਰਿੰਕਾ ਧਾਰੀਵਾਲ, ਸਾਬਕਾ ਚੇਅਰਮੈਨ ਮੋਹਨ ਸਿੰਘ ਜਾਗੋਵਾਲ, ਸੋਨਾ ਬਾਜਵਾ ਆਦਿ ਸਟੇਜ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਇਲਾਕਿਆਂ 'ਚ ਸੁਰੱਖਿਆ ਸਖ਼ਤ, ਪੰਜਾਬ–ਜੰਮੂ ਕਸ਼ਮੀਰ ਦੇ ਬਦਲਵੇਂ ਰਸਤੇ ਬੰਦ ਅਗਲੀ ਖ਼ਬਰ ਬਿਜਲੀ ਨਿਗਮ ਨੂੰ ਘਾਟੇ ਵੱਲ ਧੱਕ ਕੇ ਨਿੱਜੀਕਰਨ ਦੀ ਕੀਤੀ ਜਾ ਰਹੀ ਤਿਆਰੀ - ਜਾਖੜ <br/>
Ad Position 24