12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

-ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਸਸਤੇ ਭਾਅ ਵੇਚਣ ਦਾ ਮਾਮਲਾ- ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਪੜਤਾਲੀਆ ਕਮੇਟੀ ਦੀ ਮੁੱਢਲੀ ਰਿਪੋਰਟ ਦੇ ਅਧਾਰ 'ਤੇ ਸਕੱਤਰ ਪ੍ਰਤਾਪ ਸਿੰਘ ਮੁੱਅਤਲ

Ad Position 21
No active advertisement
ਅਜੀਤ ਡੈਸਕ 10-03-2026

ਅੰਮਿ੍ਤਸਰ, 9 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਬੀਤੇ ਦਿਨੀਂ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਦੀ ਕਰੀਬ 44 ਮਰਲੇ ਕੀਮਤੀ ਜ਼ਮੀਨ ਧੋਖਾਧੜੀ ਨਾਲ ਕੌਡੀਆਂ ਦੇ ਭਾਅ ਵੇਚਣ ਦੇ ਮਾਮਲੇ ਵਿਚ ਗਠਿਤ ਪੜਤਾਲੀਆ ਕਮੇਟੀ ਦੀ ਮੱੁਢਲੀ ਰਿਪੋਰਟ ਦੇ ਆਧਾਰ 'ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਮੱੁਅਤਲ ਕੀਤੇ ਜਾਣ ਦੀ ਸੂਚਨਾ ਮਿਲੀ ਹੈ | ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਵਾਲੀ ਉਕਤ ਸੱਤ ਮੈਂਬਰੀ ਪੜ੍ਹਤਾਲੀਆ ਕਮੇਟੀ ਦੀ ਹੋਈ ਇਕੱਤਰਤਾ ਮੌਕੇ ਮਾਮਲੇ ਦੀ ਮੁੱਢਲੀ ਪੜ੍ਹਤਾਲ ਦੌਰਾਨ ਸਕੱਤਰ ਪ੍ਰਤਾਪ ਸਿੰਘ ਦੇ ਸੰਬੰਧਿਤ ਪੱਤਰ 'ਤੇ ਦਸਤਖਤ ਸਹੀ ਪਾਏ ਜਾਣ ਦੀ ਇਕ ਫੋਰੈਂਸਿਕ ਮਾਹਿਰ ਤੋਂ ਪੁਸ਼ਟੀ ਹੋਣ ਬਾਅਦ ਪ੍ਰਧਾਨ ਨੂੰ ਸਕੱਤਰ ਖ਼ਿਲਾਫ਼ ਕਾਰਵਾਈ ਲਈ ਲਿਖਿਆ ਗਿਆ ਸੀ | ਜਾਣਕਾਰ ਸੂਤਰਾਂ ਅਨੁਸਾਰ ਪ੍ਰਧਾਨ ਧਾਮੀ ਵਲੋਂ ਮੁੱਢਲੀ ਪੜ੍ਹਤਾਲੀਆ ਰਿਪੋਰਟ ਦੇ ਆਧਾਰ 'ਤੇ ਦੇਰ ਸ਼ਾਮ ਸਕੱਤਰ ਪ੍ਰਤਾਪ ਸਿੰਘ ਨੂੰ ਪੜ੍ਹਤਾਲ ਮੁਕੰਮਲ ਹੋਣ ਤੱਕ ਮੱੁਅਤਲ ਕਰ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਜੇ ਜਾਂਚ ਜਾਰੀ ਰੱਖਣ ਲਈ ਕਿਹਾ ਹੈ | ਇਸੇ ਦੌਰਾਨ ਸਕੱਤਰ ਪ੍ਰਤਾਪ ਸਿੰਘ ਨਾਲ ਜਦੋਂ ਫੋਨ 'ਤੇ ਸੰਪਰਕ ਕੀਤਾ ਗਿਆ, ਉਨ੍ਹਾਂ ਕਿਹਾ ਕਿ ਉਹ ਆਪਣੀ ਸਿੱਖ ਸੰਸਥਾ ਖਿਲਾਫ਼ ਫ਼ਿਲਹਾਲ ਕੋਈ ਗੱਲ ਨਹੀਂ ਕਰਨਾ ਚਾਹੁੰਦੇ, ਪਰ ਇਹ ਮਾਮਲਾ ਸਾਹਮਣੇ ਆਉਣ 'ਤੇ ਮੈਂ ਹੀ ਦੋਸ਼ੀਆਂ ਵਿਰੁੱਧ ਪੁੁਲਿਸ ਕੋਲ ਪਰਚਾ ਦਰਜ ਕਰਵਾਇਆ ਸੀ | ਉਨ੍ਹਾਂ ਕਿਹਾ ਕਿ ਜਲਦੀ ਹੀ ਸੱਚ ਸਭ ਦੇ ਸਾਹਮਣੇ ਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਏਅਰਪੋਰਟ ਹਲਵਾਰਾ ਤੋਂ ਮਾਰਚ ਦੇ ਅਖੀਰ ਵਿਚ ਉਡਾਣਾਂ ਸ਼ੁਰੂ ਹੋਣ ਦੀ ਸੰਭਾਵਨਾ ਅਗਲੀ ਖ਼ਬਰ ਡਿਜੀਟਲ ਪ੍ਰਣਾਲੀ ਨਾਲ ਕਰਜ਼ਾ ਮੁਕੰਮਲ ਹੁੰਦੇ ਹੀ ਆਰ.ਸੀ. ਤੋਂ ਆਪਣੇ ਆਪ ਹਟੇਗਾ ਬੈਂਕ/ਫਾਇਨੈਂਸਰ ਦਾ ਨਾਮ
Ad Position 24