12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅਜੇ ਤੱਕ ਮਾਨ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਕੋਈ ਸਖ਼ਤ ਕਾਨੂੰਨ ਨਹੀਂ ਬਣਾ ਸਕੀ-ਇਯਾਲੀ

Ad Position 21
No active advertisement
ਅਜੀਤ ਡੈਸਕ 10-03-2026

ਸਿੱਧਵਾਂ ਬੇਟ/ਮੁਲਾਂਪੁਰ ਦਾਖਾ 9 ਮਾਰਚ (ਜਸਵੰਤ ਸਿੰਘ ਸਲੇਮਪੁਰੀ, ਨਿਰਮਲ ਸਿੰਘ ਧਾਲੀਵਾਲ)-ਪੰਥਕ ਸੋਚ ਨੂੰ ਲੈ ਕੇ ਆਪਣੀ ਸਿਆਸੀ ਪਿੱਚ 'ਤੇ ਵਿਚਰ ਰਹੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਜਿਸ ਤਰ੍ਹਾਂ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਵੱਖ-ਵੱਖ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ, ਅਕਾਲੀ-ਭਾਜਪਾ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਅਜੇ ਤੱਕ ਸਜਾਵਾਂ ਨਾ ਦੇਣ ਅਤੇ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਦੀ ਤੁਰੰਤ ਰਿਹਾਈ ਕਰਨ ਅਤੇ ਭਾਈ ਅੰਮਿ੍ਤਪਾਲ ਸਿੰਘ 'ਤੇ ਲਗਾਈ ਐੱਨ.ਐੱਸ.ਏ. ਨੂੰ ਖ਼ਤਮ ਕਰਨ ਵਰਗੇ ਮੁੱਦੇ ਚੁੱਕ ਕੇ ਆਪਣੇ ਏਜੰਡੇ ਨੂੰ ਸਾਫ਼ ਕਰ ਦਿੱਤਾ ਹੈ | ਆਪਣੀਆਂ ਤਿੰਨ ਜ਼ਰੂਰੀ ਮੰਗਾਂ ਨੂੰ ਲੈ ਕੇ ਉਠਾਏ ਗਏ ਸਵਾਲਾਂ ਵਿਚ ਵਿਧਾਇਕ ਇਯਾਲੀ ਨੇ ਆਖਿਆ ਕਿ ਅਕਾਲੀ ਸਰਕਾਰ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ ਪਰ ਕਾਂਗਰਸ ਕੁੱਝ ਨਹੀਂ ਕਰ ਸਕੀ | ਆਮ ਆਦਮੀ ਪਾਰਟੀ ਵੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਕੋਈ ਸਖਤ ਕਾਨੂੰਨ ਨਹੀਂ ਬਣਾ ਸਕੀ | ਉਨ੍ਹਾਂ ਇਹ ਵੀ ਆਖਿਆ ਕਿ ਮੈਂ ਪਹਿਲਾਂ ਵੀ ਵਿਧਾਨ ਸਭਾ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਮਤਾ ਲਿਆ ਚੁੱਕਾ ਹਾਂ ਪਰ ਮਾਨ ਸਰਕਾਰ ਨੇ ਉਸ ਨੂੰ ਵੀ ਇਕ ਤਰ੍ਹਾਂ ਨਾਲ ਰੱਦ ਕਰ ਦਿੱਤਾ | ਵਿਧਾਇਕ ਇਯਾਲੀ ਨੇ ਕਿਹਾ ਕਿ ਮਾਨ ਸਰਕਾਰ ਵੀ ਹੁਣ ਸਿੱਖਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਰਾਹ ਪੈ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਬਾਰਡਰ ਅਬਜ਼ਰਵਰ ਪੋਸਟ ਦਾਉਕੇ ਤੋਂ 80 ਕਰੋੜ ਦੀ ਹੈਰੋਇਨ ਬਰਾਮਦ ਅਗਲੀ ਖ਼ਬਰ ਬਾਜਵਾ ਦੀ ਅਗਵਾਈ 'ਚ ਪੰਜਾਬ ਦੇ ਰਾਜਪਾਲ ਨੂੰ ਮਿਲਿਆ ਕਾਂਗਰਸ ਵਿਧਾਇਕਾਂ ਦਾ ਵਫ਼ਦ
Ad Position 24