12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ (ਮੋਗਾ) ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲਾ 15 ਮਾਰਚ ਨੂੰ ਸੰਤ ਬਾਬਾ ਗੁਰਦੀਪ ਸਿੰਘ

Ad Position 21
No active advertisement
ਅਜੀਤ ਡੈਸਕ 10-03-2026

ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਸਜਾਏ ਜਾਣਗੇ ਭਾਰੀ ਦੀਵਾਨ
ਬਾਘਾ ਪੁਰਾਣਾ, 9 ਮਾਰਚ (ਟਿੰਕੂ ਕਾਠਪਾਲ)-ਦੇਸ਼ਾਂ ਵਿਦੇਸ਼ਾਂ ਵਿਚ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ, ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ (ਮੋਗਾ) ਵਿਖੇ ਹਰ ਸਾਲ ਦੀ ਤਰ•ਾਂ ਇਸ ਵਰ•ੇ ਵੀ ਸਾਲਾਨਾ ਸ਼ਹੀਦੀ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਹ ਪਵਿੱਤਰ ਧਾਰਮਿਕ ਸਮਾਗਮ 15 ਮਾਰਚ ਦਿਨ ਐਤਵਾਰ (2 ਚੇਤ) ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਦੀ ਅਗਵਾਈ ਹੇਠ ਕਰਵਾਇਆ ਜਾਵੇਗਾ | ਸ਼ਹੀਦੀ ਜੋੜ ਮੇਲੇ ਨੂੰ ਲੈ ਕੇ ਗੁਰਦੁਆਰਾ ਸਾਹਿਬ ਵਿਚ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਗੁਰਦੁਆਰਾ ਸਾਹਿਬ ਨੂੰ ਰੰਗ-ਬਿਰੰਗੇ ਫੁੱਲਾਂ ਅਤੇ ਬਿਜਲੀ ਦੀਆਂ ਲੜੀਆਂ ਨਾਲ ਸਜਾਇਆ ਜਾ ਰਿਹਾ ਹੈ, ਜਿਸ ਨਾਲ ਪੂਰੇ ਇਲਾਕੇ ਵਿਚ ਧਾਰਮਿਕ ਅਤੇ ਆਤਮਿਕ ਮਾਹੌਲ ਬਣਿਆ ਹੋਇਆ ਹੈ | ਸੰਗਤਾਂ ਵਿਚ ਵੀ ਸਮਾਗਮ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਗੁਰਦੀਪ ਸਿੰਘ ਨੇ ਦੱਸਿਆ ਕਿ 15 ਮਾਰਚ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ | ਇਸ ਮੌਕੇ ਪੰਥ ਦੇ ਪ੍ਰਸਿੱਧ ਸੰਤ ਮਹਾਂਪੁਰਸ਼, ਕਥਾਵਾਚਕ ਅਤੇ ਕਵੀਸ਼ਰ ਜਥੇ ਗੁਰਬਾਣੀ ਕੀਰਤਨ ਅਤੇ ਗੁਰੂ ਇਤਿਹਾਸ ਬਾਰੇ ਰਸ-ਭਿੰਨੀ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਨ•ਾਂ ਕਿਹਾ ਕਿ ਇਸ ਮੌਕੇ ਦੇਸ਼-ਵਿਦੇਸ਼ਾਂ ਵਿਚ ਵੱਸਦੀਆਂ ਸੰਗਤਾਂ ਅਤੇ ਵੱਖ-ਵੱਖ ਰਾਜਾਂ ਤੋਂ ਆਉਣ ਵਾਲੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰਨਗੀਆਂ ਇਸ ਮੌਕੇ ਮਾਹਿਰ ਡਾਕਟਰਾਂ ਵੱਲੋਂ ਮੈਡੀਕਲ ਕੈਂਪ, ਦਿਲ ਦੀਆਂ ਬਿਮਾਰੀਆਂ ਸਬੰਧੀ ਈ.ਸੀ.ਜੀ. ਜਾਂਚ ਕਰਕੇ ਫ਼ਰੀ ਦਵਾਈਆਂ ਦਿੱਤੀਆਂ ਜਾਣਗੀਆਂ ਅਤੇ ਸਰਬੱਤ ਦੇ ਭਲੇ ਲਈ ਖ਼ੂਨਦਾਨ ਕੈਂਪ ਤੋਂ ਇਲਾਵਾ ਇਲਾਵਾ ਇਲਾਕੇ ਦੀਆਂ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਪ੍ਰਸ਼ਾਦੇ ਦੇ ਲੰਗਰ, ਜਲੇਬੀਆਂ, ਪਕੌੜਿਆਂ ਅਤੇ ਹੋਰ ਕਈ ਪ੍ਰਕਾਰ ਦੇ ਲੰਗਰਾਂ ਦੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਦੀ ਵੀ ਵਿਵਸਥਾ ਕੀਤੀ ਜਾਵੇਗੀ | ਸੰਗਤਾਂ ਦੇ ਵਾਹਨਾਂ ਦੀ ਪਾਰਕਿੰਗ ਲਈ 20 ਏਕੜ ਜਗ•ਾ ਦਾ ਪ੍ਰਬੰਧ ਕੀਤਾ ਗਿਆ ਹੈ ਅੰਤ ਵਿਚ ਸੰਤ ਬਾਬਾ ਗੁਰਦੀਪ ਸਿੰਘ ਨੇ ਦੇਸ਼ਾਂ-ਵਿਦੇਸ਼ਾਂ ਵਿਚ ਵੱਸਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਗੁਰੂ ਘਰ ਪਹੁੰਚ ਕੇ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਅਤੇ ਗੁਰੂ ਘਰ ਦੀਆਂ ਬਖ਼ਸਿਸ਼ਾਂ ਦੇ ਹੱਕਦਾਰ ਬਣਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਆਪਣੇ ਬਜਟ 'ਚ ਵਾਅਦੇ ਕੀਤੇ ਪੂਰੇ-ਸਰਪੰਚ <br/> ਅਗਲੀ ਖ਼ਬਰ ਬਾਰਡਰ ਅਬਜ਼ਰਵਰ ਪੋਸਟ ਦਾਉਕੇ ਤੋਂ 80 ਕਰੋੜ ਦੀ ਹੈਰੋਇਨ ਬਰਾਮਦ
Ad Position 24