16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬੀ ਜ਼ੁਬਾਨ ਦੇ ਸਰੋਕਾਰਾਂ ਲਈ ਬਜਟ 'ਚ ਫੰਡ ਰੱਖੇ ਜਾਣ ਦੀ ਮੰਗ ਪੰਜਾਬ ਚੇਤਨਾ ਮੰਚ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

Ad Position 21
No active advertisement
ਅਜੀਤ ਡੈਸਕ 10-03-2026

ਜਲੰਧਰ, 9 ਮਾਰਚ (ਜਸਪਾਲ ਸਿੰਘ)-ਪੰਜਾਬ ਚੇਤਨਾ ਮੰਚ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਇਕ ਪੱਤਰ ਲਿਖ ਕੇ ਬਜਟ ਵਿਚ ਪੰਜਾਬੀ ਜ਼ੁਬਾਨ ਅਤੇ ਸੱਭਿਆਚਾਰ ਦੇ ਪ੍ਰਚਾਰ-ਪ੍ਰਸਾਰ ਅਤੇ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਰੱਖੇ ਜਾਣ ਦੀ ਮੰਗ ਕੀਤੀ ਹੈ | ਵਿੱਤ ਮੰਤਰੀ ਨੂੰ ਈ-ਮੇਲ ਤੇ ਵਟਸਐਪ ਰਾਹੀਂ ਭੇਜੇ ਗਏ ਪੱਤਰ 'ਚ ਪੰਜਾਬ ਚੇਤਨਾ ਮੰਚ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਜਰਨਲ ਸਕੱਤਰ ਸਤਨਾਮ ਸਿੰਘ ਮਾਣਕ ਅਤੇ ਜਥੇਬੰਦਕ ਸਕੱਤਰ ਗੁਰਮੀਤ ਪਲਾਹੀ ਨੇ ਕਿਹਾ ਹੈ ਕਿ 8 ਮਾਰਚ ਨੂੰ ਪੰਜਾਬ ਸਰਕਾਰ ਦਾ ਪੰਜਵਾਂ ਬਜਟ ਪੇਸ਼ ਕੀਤਾ ਗਿਆ ਹੈ, ਜਿਸ ਵਿਚ ਲਗਭਗ ਸਾਰੇ ਸਮਾਜਿਕ ਵਰਗਾਂ ਦੇ ਹਿਤਾਂ ਦਾ ਧਿਆਨ ਰੱਖਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਦੀ ਉਹ ਸ਼ਲਾਘਾ ਕਰਦੇ ਹਨ ਪਰ ਇਸ ਵਿਚ ਪੰਜਾਬੀ ਜ਼ੁਬਾਨ ਦੇ ਸਰੋਕਾਰਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬੀ ਲੇਖਕਾਂ ਤੇ ਬੁੱਧੀਜੀਵੀਆਂ ਨੂੰ ਵੱਡੀਆਂ ਆਸਾਂ ਸਨ ਪਰ ਪਿਛਲੇ ਚਾਰ ਬਜਟਾਂ ਅਤੇ ਇਸ ਪੰਜਵੇਂ ਬਜਟ ਵਿਚ ਵੀ ਪੰਜਾਬ ਸਰਕਾਰ ਵਲੋਂ ਪੰਜਾਬੀ ਬੋਲੀ, ਪੰਜਾਬੀ ਸਾਹਿਤ ਤੇ ਪੰਜਾਬੀ ਸੱਭਿਆਚਾਰ ਦੇ ਸਰੋਕਾਰਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ, ਜਿਸ ਨਾਲ ਲੇਖਕਾਂ, ਬੁੱਧੀਜੀਵੀਆਂ, ਪੰਜਾਬੀ ਕਲਾਕਾਰਾਂ ਅਤੇ ਪੱਤਰਕਾਰਾਂ ਵਿਚ ਗਹਿਰੀ ਨਿਰਾਸ਼ਾ ਪੈਦਾ ਹੋਈ ਹੈ | ਉਨ੍ਹਾਂ ਮੰਗ ਕੀਤੀ ਕਿ ਬਜਟ ਵਿਚ ਰਹਿ ਗਈ ਇਸ ਤਰੁੱਟੀ ਨੂੰ ਤੁਰੰਤ ਦੂਰ ਕੀਤਾ ਜਾਵੇ ਅਤੇ ਪੰਜਾਬੀ ਜ਼ਬਾਨ, ਪੰਜਾਬੀ ਸਾਹਿਤ ਅਤੇ ਸੱਭਿਆਚਾਰ ਦੇ ਪ੍ਰਚਾਰ-ਪ੍ਰਸਾਰ ਅਤੇ ਵਿਕਾਸ ਲਈ ਤੁਰੰਤ ਲੋੜੀਂਦੇ ਫੰਡਾਂ ਦਾ ਪ੍ਰਬੰਧ ਇਸੇ ਬਜਟ ਵਿੱਚ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਭੁੱਲੇਵਾਲ ਰਾਠਾਂ ਸਮੇਤ ਹੋਰ ਅਹੁਦੇਦਾਰ ਸ਼੍ਰੋਮਣੀ ਅਕਾਲੀ ਦਲ (ਬ) 'ਚ ਸ਼ਾਮਿਲ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਸਮਾਗਮ ਦੌਰਾਨ ਭਾਜਪਾ ਤੇ ਆਰ.ਐਸ.ਐਸ. ਦੇ ਆਗੂਆਂ ਦੇ ਪੁੱਜਣ 'ਤੇ ਵਿਦਿਆਰਥੀ ਸੰਗਠਨਾਂ ਵਲੋਂ ਵਿਰੋ...
Ad Position 24